ਅਕਾਲੀ ਸਰਕਾਰ ਦੇ ਸਮੇਂ ਕੰਡੀ ਨਹਿਰ 'ਚ ਹੋਇਆ 900 ਕਰੋੜ ਦਾ ਘੁਟਾਲਾ:ਨਿਮਿਸ਼ਾ ਮਹਿਤਾ - ਸ਼੍ਰੋਮਣੀ ਅਕਾਲੀ ਦਲ
ਹੁਸ਼ਿਆਰਪੁਰ:ਗੜ੍ਹਸ਼ੰਕਰ ਦੇ ਪਿੰਡ ਸਤਨੌਰ ਵਿਖੇ ਜ਼ਰੂਰਤਮੰਦ ਲੋਕਾਂ ਦੇ ਰਾਸ਼ਨ ਕਾਰਡ (Ration Card) ਦੇਣ ਲਈ ਕਾਂਗਰਸੀ ਆਗੂ ਨਿਮਿਸ਼ਾ ਮਹਿਤਾ ਪਹੁੰਚੇ।ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਹਿਨੁਮਾਈ ਹੇਠ ਗੜ੍ਹਸ਼ੰਕਰ ਦੇ ਪਿੰਡਾਂ ਦੇ ਵਿੱਚ ਵੱਡੇ ਪੱਧਰ ਤੇ ਡਿਵੈਲਪਮੈਂਟ ਕੀਤੀ ਜਾ ਰਹੀ ਹੈ ਅਤੇ ਪਿੰਡਾਂ ਦੇ ਲੋਕਾਂ ਦੀ ਸਿਹਤ ਨੂੰ ਮੁੱਖ ਰੱਖਦੇ ਹੋਏ ਰਾਸ਼ਨ ਕਾਰਡ ਅਤੇ ਉਨ੍ਹਾਂ ਦੇ ਨਾਲ ਆਯੁਸ਼ਮਾਨ ਕਾਰਡ (Lifetime card)ਵੀ ਬਣਾਏ ਜਾ ਰਹੇ ਹਨ।ਇਸ ਮੌਕੇ ਨਿਮਿਸ਼ਾ ਮਹਿਤਾ ਦਾ ਕਹਿਣਾ ਹੈ ਕਿ ਕੰਢੀ ਨਹਿਰ ਦੇ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੀ ਸਰਕਾਰ ਦੇ ਟਾਈਮ 900 ਕਰੋੜ ਰੁਪਏ ਦਾ ਘੁਟਾਲਾ ਕੀਤਾ ਗਿਆ ਸੀ।ਜਿਸ ਦਾ ਖਾਮਿਆਜ਼ਾ ਕੰਢੀ ਨਹਿਰ 'ਤੇ ਸਥਿਤ ਪਿੰਡਾਂ ਦੇ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ।