20 ਸੈਲਾਨੀਆਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਡੁੱਬੀ, 2 ਦੀ ਹੋਈ ਮੌਤ - boat sank in Maharashtra
ਸਿੰਧੂਦੁਰਗ: ਮਾਲਵਨ ਤਰਕਾਰਲੀ ਬੀਚ 'ਤੇ 20 ਸੈਲਾਨੀਆਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਡੁੱਬ ਗਈ ਹੈ। 20 ਸੈਲਾਨੀਆਂ ਵਿੱਚੋਂ 18 ਸੈਲਾਨੀਆਂ ਨੂੰ ਬਚਾ ਲਿਆ ਗਿਆ ਹੈ। ਹਾਦਸੇ 'ਚ 2 ਦੀ ਮੌਕੇ 'ਤੇ ਹੀ ਮੌਤ ਹੋ ਗਈ ਹੈ। ਇਨ੍ਹਾਂ ਵਿੱਚੋਂ 4 ਸੈਲਾਨੀਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਅਤੇ 14 ਸੈਲਾਨੀ ਸੁਰੱਖਿਅਤ ਹਨ ਅਤੇ ਉਨ੍ਹਾਂ ਨੂੰ ਸਥਾਨਕ ਲੋਕਾਂ ਨੇ ਬਚਾ ਲਿਆ ਹੈ।