ਬੇਕਾਬੂ ਬਰਾਤੀਆਂ ਨਾਲ ਭਰੀ ਬੱਸ ਨਹਿਹ ’ਚ ਡਿੱਗੀ, ਕਈ ਜ਼ਖ਼ਮੀ - a bus returning from a wedding fell into a canal due to poor balance
ਗੁਰਦਾਸਪੁਰ: ਦੀਨਾਨਗਰ ਪਨਿਆੜ ਪੈਲੇਸ ਤੋਂ ਵਿਆਹ ਸਮਾਗਮ ਤੋਂ ਵਾਪਸ ਆਪਣੇ ਪਿੰਡ ਗੁੜਾ ਜਾ ਰਹੀ ਬਰਾਤੀਆਂ ਨਾਲ ਭਰੀ ਬੱਸ ਬੇਕਾਬੂ ਹੋ ਕੇ ਨਾਨੋਨੰਗਲ ਦੀ ਨਹਿਰ ਵਿੱਚ ਡਿੱਗ ਗਈ। ਇਸ ਹਾਦਸੇ ਵਿੱਚ 18 ਦੇ ਕਰੀਬ ਬਰਾਤੀ ਜ਼ਖਮੀ ਹੋ ਗਏ। ਦੀਨਾਨਗਰ ਪੁਲਿਸ ਅਤੇ ਆਲੇ-ਦੁਆਲੇ ਦੇ ਲੋਕਾਂ ਵੱਲੋਂ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਦੀਨਾਨਗਰ ਵਿਖੇ ਦਾਖਲ ਕਰਵਾ ਦਿੱਤਾ ਗਿਆ ਹੈ। ਇਸ ਹਾਦਸੇ ਵਿੱਚ ਕਿਸੇ ਵੀ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਹੈ ਪਰ ਕਈ ਲੋਕ ਇਸ ਵਿੱਚ ਗੰਭੀਰ ਜ਼ਖ਼ਮੀ ਹੋ ਗਏ। ਦੂਜੇ ਪਾਸੇ ਘਟਨਾ ਸਥਲ ’ਤੇ ਪਹੁੰਚੇ ਐਸਐਚਓ ਦੀਨਾਨਗਰ ਮੋਹਿਤ ਕੁਮਾਰ ਵਲੋਂ ਦੱਸਿਆ ਗਿਆ ਕਿ ਇਹ ਬੱਸ ਕਿਸੇ ਵਿਆਹ ਸਮਾਗਮ ਤੋਂ ਆਪਣੇ ਪਿੰਡ ਵੱਲ ਨੂੰ ਵਾਪਸ ਜਾ ਰਹੀ ਸੀ ਅਤੇ ਬੱਸ ਦਾ ਸੰਤੁਲਨ ਵਿਗੜਨ ਕਰਕੇ ਇਹ ਬੱਸ ਨਹਿਰ ਵਿੱਚ ਡਿੱਗ ਗਈ ਅਤੇ ਕਈ ਲੋਕ ਇਸ ਵਿੱਚ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਨੇੜੇ ਦੀਨਾਨਗਰ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾ ਦਿੱਤਾ ਗਿਆ ਹੈ।