ਪੰਥ 'ਚੋ ਛੇਕੇ ਸੁੱਚਾ ਸਿੰਘ ਲੰਗਾਹ ਦੀ ਹਮਾਇਤ ਕਰਨ ਵਾਲਿਆਂ ਖ਼ਿਲਾਫ਼ ਮਾਮਲਾ ਦਰਜ - ਸੁੱਚਾ ਸਿੰਘ ਲੰਗਾਹ ਦੇ ਖਿਲਾਫ਼ ਹੋਇਆ ਮਾਮਲਾ ਦਰਜ
ਗੁਰਦਾਸਪੁਰ: ਸਾਬਕਾ ਅਕਾਲੀ ਮੰਤਰੀ ਸੇਵਾ ਸਿੰਘ ਸੇਖਵਾਂ ਦੇ ਪੁੱਤਰ ਜਗਰੂਪ ਸਿੰਘ ਸੇਖਵਾਂ ਵੱਲੋਂ ਜ਼ਿਲ੍ਹੇ ਦੇ ਐਸਐਸਪੀ ਨੂੰ ਇੱਕ ਮੰਗ ਪੱਤਰ ਸੌਪਿਆ ਗਿਆ ਹੈ। ਉਨ੍ਹਾਂ ਨੇ ਇਸ ਮੰਗ ਪੱਤਰ ਵਿੱਚ ਕਿਹਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁੱਚਾ ਸਿੰਘ ਲੰਗਾਹ ਨੂੰ ਪੰਥ 'ਚੋ ਛੇਕਿਆ ਗਿਆ ਸੀ ਅਤੇ ਸੁੱਚਾ ਸਿੰਘ ਲੰਗਾਹ ਨੇ ਕੁੱਝ ਦਿਨ ਪਹਿਲਾਂ ਮੁੜ ਅਮ੍ਰਿਤਪਾਨ ਕੀਤਾ ਹੈ। ਅਮ੍ਰਿਤਪਾਨ ਕਰਦੇ ਸਮੇਂ ਉਸ ਦੇ ਨਾਲ ਐਸਜੀਪੀਸੀ ਮੈਂਬਰ ਗੁਰਿੰਦਰ ਸਿੰਘ ਗੋਰਾ ਅਤੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਰਤਨ ਸਿੰਘ ਜਫ਼ਰਵਾਲ ਵੀ ਨਾਲ ਮੌਜੂਦ ਸਨ। ਉਨ੍ਹਾਂ 'ਤੇ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਦਰਜ ਕਰਵਾਇਆ ਗਿਆ ਹੈ।
TAGGED:
Sucha singh Langah