ਪਨਗਰੇਨ ਦੇ ਕਣਕ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ, ਮੱਚਿਆ ਹੜਕੰਪ - Pungren's wheat warehouse in Jassi Chowk at Bathinda
ਬਠਿੰਡਾ: ਜ਼ਿਲ੍ਹੇ ਦੇ ਜੱਸੀ ਚੌਕ ਵਿੱਚ ਪਨਗਰੇਨ ਦੇ ਗੋਦਾਮ ਨੂੰ ਭਿਆਨਕ ਅੱਗ ਲੱਗ ਗਈ ਜਿਸ ਕਾਰਨ ਆਲੇ ਦੁਆਲੇ ਹੜਕੰਪ ਮੱਚ ਗਿਆ। ਇਸ ਘਟਨਾ ਦੀ ਸੂਚਨਾ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਮੌਕੇ ਉੱਪਰ ਪਹੁੰਚਿਆ ਜਿਸਨੇ ਮੁਸ਼ੱਕਤ ਬਾਅਦ ਅੱਗ ਉੱਪਰ ਕਾਬੂ ਪਾਇਆ। 12 ਹਜ਼ਾਰ ਦੇ ਕਰੀਬ ਕਣਕ ਦੀਆਂ ਬੋਰੀਆਂ ਖਰਾਬ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਅੱਗ ਲੱਗਣ ਦੇ ਕਾਰਨ ਵੀ ਅਜੇ ਤੱਕ ਸਾਹਮਣੇ ਨਹੀਂ ਆ ਸਕੇ ਹਨ।