ਸ਼ਮਸ਼ਾਨਘਾਟ 'ਚ ਸ਼ਾਰਟ ਸਰਕਟ ਕਾਰਨ ਲੱਗੀ ਅੱਗ
ਜਲੰਧਰ: ਬੀਤੀ ਰਾਤ ਜਲੰਧਰ ਦੇ ਗੁਰੂ ਨਾਨਕ ਪੂਰਾ ਦੇ ਇਲਾਕੇ (Guru Nanak of Jalandhar completed) ਦੇ ਸ਼ਮਸ਼ਾਨ ਘਾਟ ਵਿੱਚ ਸ਼ਾਰਟ ਸਰਕਟ ਹੋਣ ਕਾਰਨ ਅੱਗ ਲੱਗ ਗਈ ਇਸ ਮੌਕੇ ਫਾਇਰ ਬ੍ਰਿਗੇਡ ਵਿਭਾਗ (Fire Brigade Department) ਵਲੋਂ ਕੜੀ ਮੁਸ਼ੱਕਤ ਨਾਲ ਅੱਗ ‘ਤੇ ਕਾਬੂ ਪਾਇਆ ਗਿਆ। ਇਸ ਮੌਕੇ ਲੀਡਿੰਗ ਫਾਇਰਮੈਨ ਨਰੇਸ਼ ਕੁਮਾਰ ਨੇ ਜਾਣਕਾਰੀ ਦਿੰਦੇ ਹੋਇਆ ਦੱਸਿਆ ਕਿ ਉਨ੍ਹਾਂ ਘਟਨਾ ਬਾਰੇ ਫੋਨ ‘ਤੇ ਜਾਣਕਾਰੀ ਮਿਲੀ ਸੀ, ਜਿਸ ਤੋਂ ਬਾਅਦ ਉਹ ਤੁਰੰਤ ਮੌਕੇ ‘ਤੇ ਪਹੁੰਚੇ। ਉਨ੍ਹਾਂ ਦੱਸਿਆ ਕਿ ਇਸ ਘਟਨਾ ਵਿੱਚ ਇੱਕ ਗੱਡੀ ਸੜ ਗਈ ਅਤੇ ਇੱਕ ਕੁੱਤੇ ਦੇ ਬੱਚਾ ਸੜ ਕੇ ਮਰ ਗਿਆ।