ਗੜ੍ਹਸ਼ੰਕਰ ਤੋਂ ਦਿੱਲੀ ਲਈ ਕਿਸਾਨਾਂ ਦਾ ਜਥਾ ਹੋਇਆ ਰਵਾਨਾ - Agricultural Black Law
ਹੁਸ਼ਿਆਰਪੁਰ:ਗੜ੍ਹਸ਼ੰਕਰ ਤੋਂ ਦਿੱਲੀ ਲਈ ਕਿਸਾਨਾਂ (Farmers)ਦਾ ਜਥਾ ਰਵਾਨਾ ਹੋਇਆ ਹੈ।ਖੇਤੀਬਾੜੀ ਕਾਲੇ ਕਾਨੂੰਨ (Agricultural Black Law)ਰੱਦ ਕਰਵਾਉਣ ਲਈ ਪੰਜਾਬ ਭਰ ਵਿਚੋਂ ਦਿੱਲੀ ਨੂੰ ਜਥੇ ਲਗਾਤਾਰ ਰਵਾਨਾ ਹੋ ਰਹੇ ਹਨ।ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਕੇਂਦਰ ਦੀ ਬੀਜੇਪੀ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀਬਾੜੀ ਵਿਰੋਧੀ ਬਿੱਲਾਂ ਦੇ ਕਾਰਨ ਦੇਸ਼ ਦੀ ਅਰਥਵਿਵਸਥਾ ਖ਼ਤਰੇ ਵਿਚ ਪੈ ਚੁੱਕੀ ਹੈ।ਇਸ ਲਈ ਦੇਸ਼ ਦਾ ਅੰਨਦਾਤਾ ਇਨ੍ਹਾਂ ਕਾਲੇ ਕਾਨੂੰਨਾਂ ਦੇ ਖਿਲਾਫ਼ ਉਦੋਂ ਤੱਕ ਸੰਘਰਸ਼ ਜਾਰੀ ਰੱਖੇਗਾ ਜਦੋਂ ਤੱਕ ਕੇਂਦਰ ਸਰਕਾਰ ਖੇਤੀਬਾੜੀ ਵਿਰੋਧੀ ਕਾਲੇ ਕਾਨੂੰਨ ਵਾਪਿਸ ਨਹੀਂ ਲੈਂਦੀ।