ਖਡੂਰ ਸਾਹਿਬ ਤੋਂ ਕਿਸਾਨਾਂ ਦਾ ਜੱਥਾ ਦਿੱਲੀ ਨੂੰ ਹੋਇਆ ਰਵਾਨਾ - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ
ਤਰਨ ਤਾਰਨ: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ੋਨ ਖਡੂਰ ਸਾਹਿਬ ਦੇ ਪ੍ਰਧਾਨ ਦਿਆਲ ਸਿੰਘ ਮੀਆਂਵਿੰਡ ਤੇ ਜ਼ੋਨ ਸ਼ਹੀਦ ਬਾਬਾ ਬਲਾਕਾਂ ਸਿੰਘ ਦੇ ਪ੍ਰਧਾਨ ਹਰਬਿੰਦਰ ਸਿੰਘ ਕੰਗ ਦੀ ਅਗਵਾਈ 'ਚ ਵੱਡੀ ਗਿਣਤੀ 'ਚ ਦਿੱਲੀ ਨੂੰ ਜਥਾ ਰਵਾਨਾ ਹੋਇਆ। ਇਸ ਮੌਕੇ ਕਿਸਾਨ ਆਗੂਆਂ ਨੇ ਪੱਤਰਕਾਰਾਂ ਗੱਲਬਾਤ ਕਰਦਿਆਂ ਕਿਹਾ ਕਿ ਪਿਛਲੇ ਸਵਾ ਤਿੰਨ ਮਹੀਨੇ ਤੋਂ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਵਿਖੇ ਮੋਰਚਾ ਲੱਗਾ ਹੋਇਆ ਹੈ। ਇਸ ਵਿੱਚ ਜੱਥੇਬੰਦਕ ਤਰੀਕੇ ਨਾਲ ਵੱਡੀ ਗਿਣਤੀ ਵਿੱਚ ਹਜ਼ਾਰਾਂ ਟਰਾਲੀਆਂ ਦੇ ਨਾਲ ਦਿੱਲੀ ਮੋਰਚੇ 'ਚ ਸ਼ਾਮਲ ਹੋਣ ਲਈ ਖਡੂਰ ਸਾਹਿਬ ਤੋਂ ਵੱਡੀ ਗਿਣਤੀ 'ਚ ਟਰੈਕਟਰ ਟਰਾਲੀਆ ਰਵਾਨਾ ਹੋਇਆ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਚਿਰ ਕਾਲੇ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ ਉਨ੍ਹਾਂ ਚਿਰ ਇਸੇ ਤਰ੍ਹਾਂ ਸੰਘਰਸ਼ ਜਾਰੀ ਰਹੇਗਾ।