ਮਾਨਸਾ ਤੋਂ ਕਿਸਾਨ ਜਥੇਬੰਦੀਆਂ ਦਾ ਜੱਥਾ ਦਿੱਲੀ ਹੋਇਆ ਰਵਾਨਾ - ਕੇਂਦਰ ਸਰਕਾਰ ਖ਼ਿਲਾਫ਼ ਦਿੱਲੀ ਸੰਘਰਸ਼ ਕਰ ਰਹੀਆਂ
ਮਾਨਸਾ: ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਲਗਾਤਾਰ ਕੇਂਦਰ ਸਰਕਾਰ ਖ਼ਿਲਾਫ਼ ਦਿੱਲੀ ਸੰਘਰਸ਼ ਕਰ ਰਹੀਆਂ ਹਨ ਤੇ ਹਰ ਵਰਗ ਵੱਲੋਂ ਵੱਡਾ ਸਮਰਥਨ ਮਿਲ ਰਿਹਾ ਹੈ। ਉੱਥੇ ਹੀ ਸੰਘਰਸ਼ ਵਿੱਚ ਸ਼ਾਮਲ ਹੋਣ ਲਈ ਕਿਸਾਨ ਲਗਾਤਾਰ ਦਿੱਲੀ ਵੱਲ ਜਾ ਰਹੇ ਹਨ। ਇਸੇ ਲੜੀ ਅਧੀਨ ਮਾਨਸਾ ਰੇਲਵੇ ਸਟੇਸ਼ਨ ਤੋਂ ਕਿਸਾਨ ਜਥੇਬੰਦੀਆਂ ਦੇ ਜਥੇ ਵੱਡੀ ਗਿਣਤੀ ਵਿੱਚ ਦਿੱਲੀ ਵੱਲ ਰਵਾਨਾ ਹੋ ਰਹੇ ਹਨ। ਇਸ ਮੌਕੇ ਕੇਂਦਰ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ। ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਕਿਸਾਨੀ ਸੰਘਰਸ਼ ਨੂੰ ਬਦਨਾਮ ਕਰਨ ਲਈ ਵੱਡੀਆਂ-ਵੱਡੀਆਂ ਚਾਲਾਂ ਖੇਡੀਆਂ ਹਨ।