ਟਰੈਕਟਰ ਪਰੇਡ 'ਚ ਸ਼ਾਮਲ ਹੋਣ ਲਈ ਔਰਤਾਂ ਦਾ ਜਥਾ ਦਿੱਲੀ ਹੋਇਆ ਰਵਾਨਾ - ਫਗਵਾੜਾ
ਜਲੰਧਰ: ਖੇਤੀ ਕਾਨੂੰਨਾਂ ਨੂੰ ਲੈ ਕੇ 26 ਜਨਵਰੀ ਨੂੰ ਦਿੱਲੀ ਵਿਖੇ ਕਿਸਾਨਾਂ ਵੱਲੋਂ ਕੀਤੀ ਜਾ ਰਹੀ ਟਰੈਕਟਰ ਪਰੇਡ ਵਿੱਚ ਸ਼ਾਮਲ ਹੋਣ ਲਈ ਔਰਤਾਂ ਦਾ ਜਥਾ ਫਗਵਾੜਾ ਦੇ ਪਿੰਡ ਨਰੂੜ ਤੋਂ ਰਵਾਨਾ ਹੋਇਆ। ਐਨਆਰਆਈ ਵੀਰਾਂ ਦੇ ਸਹਿਯੋਗ ਨਾਲ ਨੌਜਵਾਨ ਆਗੂ ਕਰਨਜੀਤ ਸਿੰਘ ਦੀ ਅਗਵਾਈ ਵਿੱਚ ਗੁਰਦੁਆਰਾ ਕਲਗੀਧਰ ਸਾਹਿਬ ਤੋਂ ਇਹ ਜਥਾ 2 ਗੱਡੀਆਂ ਰਵਾਨਾ ਹੋਇਆ। ਇਸ ਮੌਕੇ ਜਥੇ ‘ਚ ਸ਼ਾਮਲ ਸਤਵੰਤ ਕੌਰ ਨੇ ਦੱਸਿਆ ਕਿ ਮੋਦੀ ਸਰਕਾਰ ਨੇ ਜੋ ਖੇਤੀ ਕਾਨੂੰਨ ਪਾਸ ਕੀਤੇ ਹਨ ਉਨ੍ਹਾਂ ਨੂੰ ਰੱਦ ਕਰਵਾ ਕੇ ਹੀ ਉਹ ਵਾਪਸ ਆਉਣਗੇ।