ਵੱਡੀ ਗਿਣਤੀ ’ਚ ਨੌਜਵਾਨਾਂ ਨੇ ਫੜਿਆ ਅਕਾਲੀ ਦਲ ਦਾ ਪੱਲਾ - ਦਲਜੀਤ ਘੁਟੀਡ
ਸ਼੍ਰੀ ਫਤਹਿਗੜ੍ਹ ਸਾਹਿਬ :ਕਾਂਗਰਸ ਤੇ ਆਮ ਆਦਮੀ ਪਾਰਟੀ ਛੱਡ ਕੇ ਵੱਡੀ ਗਿਣਤੀ ਨੌਜਵਾਨ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਏ। ਕਾਂਗਰਸ ਪਾਰਟੀ ਤੇ ਆਮ ਆਦਮੀ ਪਾਰਟੀ ਦੇ ਨੌਜਵਾਨਾਂ ਵਰਕਰ ਵੱਡੀ ਗਿਣਤੀ ਵਿੱਚ ਹਲਕਾ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਅਗਵਾਈ ਵਿੱਚ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ। ਜਿਨ੍ਹਾਂ ਦਾ ਪਾਰਟੀ ਵਿਚੋਂ ਆਉਣ ਤੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਦਲਜੀਤ ਘੁਟੀਡ ਨੂੰ ਅਕਾਲੀ ਦਲ ਦਾ ਜ਼ਿਲ੍ਹਾ ਯੂਥ ਸੀਨੀਅਰ ਮੀਤ ਪ੍ਰਧਾਨ ਬਣਾਇਆ ਗਿਆ। ਇਸ ਮੌਕੇ ਰਾਜੂ ਖੰਨਾ ਨੇ ਕਿਹਾ ਕਿ ਨੌਜਵਾਨਾ ਦਾ ਜੋਸ਼ 2022 'ਚ ਜੂਥ ਆਕਾਲੀ ਦਲ ਦੀ ਸਰਕਾਰ ਬਣੇਵੇਗਾ। ਉਨ੍ਹਾ ਕਿਹਾ ਨੌਜਵਾਨਾਂ ਦਾ ਵੱਖ ਵੱਖ ਪਾਰਟੀਆਂ ਨੂੰ ਛੱਡ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋ ਕੇ ਪਾਰਟੀ ਨੂੰ ਮਜ਼ਬੂਤ ਕਰਨਾ ਵੱਡਾ ਉਪਰਾਲਾ ਹੈ।