ਪਟਿਆਲਾ ਘਟਨਾ ਨੂੰ ਲੈਕੇ ਪੰਥਕ ਇਕੱਠ ’ਚ ਮਾਨ ਸਰਕਾਰ 'ਤੇ ਖੜ੍ਹੇ ਕੀਤੇ ਸਵਾਲ ! - Patiala incident
ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਪਟਿਆਲਾ ਹਿੰਸਾ ਮਾਮਲੇ ’ਚ ਪੰਥਕ ਇਕੱਠ ਸੱਦਿਆ ਗਿਆ ਜਿਸ ਤੋਂ ਬਾਅਦ ਕਈ ਸਿੱਖ ਜਥੇਬੰਦੀਆਂ ਦੇ ਆਗੂ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪਹੁੰਚੇ ਅਤੇ ਇਸ ਪੰਥਕ ਇਕੱਠ ਦਾ ਹਿੱਸਾ ਬਣੇ। ਇਸ ਪੰਥਕ ਇਕੱਠ ਵਿੱਚ ਕਿਹਾ ਗਿਆ ਹੈ ਕਿ ਪਿਛਲੇ ਦਿਨੀਂ ਪਟਿਆਲੇ ਵਿਖੇ ਵਾਪਰੀ ਘਟਨਾ ਨੂੰ ਸਰਕਾਰ ਵੱਲੋਂ ਸਾਜ਼ਿਸ਼ ਢੰਗ ਪੇਸ਼ ਕੀਤਾ ਗਿਆ ਹੈ। ਸਿੱਖ ਆਗੂਆਂ ਨੇ ਕਿਹਾ ਕਿ ਇਸ ਘਟਨਾ ਵਿੱਚ ਸਿੱਖ ਭਾਈਚਾਰੇ ਨੂੰ ਨਾਜਾਇਜ਼ ਨਿਸ਼ਾਨਾ ਬਣਾਇਆ ਗਿਆ ਹੈ। ਇਸਦੇ ਨਾਲ ਹੀ 26 ਦੇ ਕਰੀਬ ਸਿੱਖ ਨੌਜਵਾਨਾਂ ’ਤੇ ਨਾਜਾਇਜ਼ ਤੌਰ ’ਤੇ ਮਾਮਲੇ ਦਰਜ ਕੀਤੇ ਗਏ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੇ ਸਿੱਖ ਪੰਥਕ ਜਥੇਬੰਦੀਆਂ ਨੇ ਮੰਗ ਕੀਤੀ ਕਿ ਇਨ੍ਹਾਂ ਮਾਮਲਿਆਂ ਦੀ ਨਿਰਪੱਖਤਾ ਨਾਲ ਪਾਰਦਰਸ਼ੀ ਤਰੀਕੇ ਨਾਲ ਜਾਂਚ ਹੋਣੀ ਚਾਹੀਦੀ ਹੈ ਅਤੇ ਜਦੋਂ ਤੱਕ ਜਾਂਚ ਹੁੰਦੀ ਹੈ ਉਦੋਂ ਤਕ ਕਿਸੇ ਵੀ ਸਿੱਖ ਨੌਜਵਾਨ ਦੀ ਗ੍ਰਿਫ਼ਤਾਰੀ ਨਹੀਂ ਹੋਣੀ ਚਾਹੀਦੀ। ਇਸ ਪੰਥਕ ਇਕੱਠ ਵਿੱਚ ਪਹੁੰਚੇ ਪਟਨਾ ਸਾਹਿਬ ਦੇ ਜਥੇਦਾਰ ਰਣਜੀਤ ਸਿੰਘ ਵੱਲੋਂ ਲੋਕਾਂ ਨੂੰ ਸਾਰਿਆਂ ਭਾਈਚਾਰਿਆਂ ਵਿੱਚ ਸਾਂਝੀਵਾਲਤਾ ਬਣਾਈ ਰੱਖਣ ਦਾ ਸੰਦੇਸ਼ ਦਿੱਤਾ ਹੈ।