ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੱਢੀ ਧਾਰਮਿਕ ਯਾਤਰਾ - ਲੁਧਿਆਣਾ ਤੋਂ ਅੰਮ੍ਰਿਤਸਰ ਸਾਹਿਬ
ਫਿਰੋਜ਼ਪੁਰ: ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਬੈਰਾਗੀ ਮਹਾਂ ਮੰਡਲ ਪੰਜਾਬ ਵੱਲੋਂ ਲੁਧਿਆਣਾ ਤੋਂ ਅੰਮ੍ਰਿਤਸਰ ਸਾਹਿਬ ਤੱਕ ਧਾਰਮਿਕ ਯਾਤਰਾ ਕੱਢੀ ਗਈ। ਇਹ ਯਾਤਰਾ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੈ। ਇਹ ਯਾਤਰਾ ਜ਼ੀਰਾ ਵਿੱਚ ਪਹੁੰਚਣ ਮੌਕੇ ਸ਼ਹਿਰ ਦੀਆਂ ਵੱਖ-ਵੱਖ ਧਾਰਮਿਕ ਸਮਾਜਿਕ ਤੇ ਪਤਵੰਤੇ ਸੱਜਣਾਂ ਵੱਲੋਂ ਸਵਾਗਤ ਕੀਤਾ ਗਿਆ। ਇਸ ਮੌਕੇ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਦੇ ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਇਹ ਯਾਤਰਾ ਜਿੱਥੇ ਗੁਰੂ ਤੇਗ ਬਹਾਦਰ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਹੈ। ਯਾਤਰਾ ਦਾ ਮੁੱਖ ਉਦੇਸ਼ ਪੰਜਾਬ ਵਾਸੀਆਂ ਨੂੰ ਗੁਰੂ ਸਾਹਿਬਾਨਾਂ ਵੱਲੋਂ ਦਰਸਾਏ ਗਏ ਮਾਰਗ 'ਤੇ ਚੱਲਣ ਦੀ ਪ੍ਰੇਰਨਾ ਦੇਣਾ ਹੈ।