ਕੇਂਦਰ ਦੀ ਬੀਜੇਪੀ ਸਰਕਾਰ ਦੀ ਦੂਜੀ ਵਾਰ ਦਾ ਇੱਕ ਸਾਲ ਪੂਰਾ ਹੋਣ ਤੇ ਫਰੀਦਕੋਟ 'ਚ ਕੀਤੀ ਵਿਸ਼ੇਸ਼ ਪ੍ਰੈੱਸ ਕਾਨਫਰੰਸ - modi government completed 1 year
ਫ਼ਰੀਦਕੋਟ: ਕੇਂਦਰ 'ਚ ਬੀਜੇਪੀ ਦੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਦੂਸਰੀ ਵਾਰ ਬਣੀ ਸਰਕਾਰ ਦਾ 1 ਸਾਲ ਪੂਰਾ ਹੋ ਗਿਆ ਹੈ। ਜਿਸ ਦੇ ਚੱਲਦੇ ਪੰਜਾਬ ਭਾਜਪਾ ਵੱਲੋਂ ਕੇਂਦਰ ਸਰਕਾਰ ਦੀਆਂ 1 ਸਾਲ ਦੀਆਂ ਉਪਲੱਬਧੀਆਂ ਗਿਣਾਉਣ ਲਈ ਜ਼ਿਲ੍ਹਾ ਪੱਧਰ ਤੇ ਪ੍ਰੈੱਸ ਕਾਨਫਰੰਸਾਂ ਕੀਤੀਆਂ ਜਾ ਰਹੀਆਂ ਹਨ। ਜਿਸ ਲੜੀ ਤਹਿਤ ਅੱਜ ਫ਼ਰੀਦਕੋਟ 'ਚ ਭਾਜਪਾ ਪੰਜਾਬ ਦੇ ਉਪ ਪ੍ਰਧਾਨ ਦਿਆਲ ਸਿੰਘ ਸੋਢੀ ਵੱਲੋਂ ਵਿਸ਼ੇਸ਼ ਪ੍ਰੈੱਸ ਕਾਨਫਰੰਸ ਕੀਤੀ ਗਈ, ਜਿਸ 'ਚ ਪਾਰਟੀ ਦੀ ਜ਼ਿਲ੍ਹਾ ਪੱਧਰ ਦੀ ਲੀਡਰਸ਼ਿਪ ਮੌਜੂਦ ਰਹੀ।