ਰੇਲਵੇ ਲਾਈਨ ਪਾਰ ਕਰ ਰਹੀ ਔਰਤ ਦੀ ਟ੍ਰੇਨ ਦੀ ਲਪੇਟ ਵਿੱਚ ਆਉਣ ਨਾਲ ਮੌਤ - barnala latest news
ਬਰਨਾਲਾ ਜ਼ਿਲ੍ਹੇ ਦੇ ਸ਼ਹਿਰ ਤਪਾ ਮੰਡੀ ਦੇ ਸਟੇਸ਼ਨ ਦੇ ਨਜਦੀਕ ਫਾਟਕਾਂ ਕੋਲ ਮਾਲ ਗੱਡੀ ਦੀ ਲਪੇਟ 'ਚ ਆਉਣ ਨਾਲ ਔਰਤ ਦੀ ਮੌਤ ਹੋ ਗਈ। ਮ੍ਰਿਤਕ ਔਰਤ ਦੀ ਪਹਿਚਾਣ ਪੱਪੀ ਕੌਰ ਪਤਨੀ ਬੰਤ ਸਿੰਘ ਵਾਸੀ ਗੁਰੂ ਗੋਬਿੰਦ ਸਿੰਘ ਨਗਰ ਤਪਾ ਮੰਡੀ ਹੋਈ ਹੈ। ਇਹ ਘਟਨਾ ਉਸ ਵੇਲੇ ਵਾਪਰੀ ਜਦੋਂ ਮ੍ਰਿਤਕ ਔਰਤ ਰੇਲਵੇ ਲਾਈਨ ਪਾਰ ਕਰ ਰਹੀ ਸੀ। ਮ੍ਰਿਤਕ ਮਹਿਲਾ ਦੀ ਬਰਨਾਲਾ ਸਾਇਡ ਤੋਂ ਬਠਿੰਡਾ ਵੱਲ ਜਾ ਰਹੀ ਮਾਲ ਗੱਡੀ ਦੀ ਲਪੇਟ ਆਉਣ ਕਰਕੇ ਮੌਕੇ 'ਤੇ ਮੌਤ ਹੋ ਗਈ। ਇਸ ਸਬੰਧੀ ਲਾਸ਼ ਨੂੰ ਜੀਆਰਪੀ ਬਰਨਾਲਾ ਦੇ ਏਐਸਆਈ ਰਣਵੀਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਮਹਿਲਾ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਬਰਨਾਲਾ ਦੇ ਸਰਕਾਰੀ ਹਸਪਤਾਲ ਵਿੱਚ ਪੋਸਟਮਾਰਟਮ ਲਈ ਲਿਜਾਇਆ ਗਿਆ ਹੈ। ਉਹਨਾਂ ਦੱਸਿਆ ਕਿ ਇਸ ਮਾਮਲੇ ਵਿੱਚ 174 ਦੀ ਕਾਰਵਾਈ ਅਮਲ ਚ ਲਿਆਂਦੀ ਗਈ ਹੈ।