ਮਹਿਲਾ ਤੇ ਉਸ ਦੇ ਸਾਥੀਆਂ ਵੱਲੋਂ ਸ਼ਖ਼ਸ ਦੀ ਕੁੱਟਮਾਰ ਦਾ ਵੀਡੀਓ ਵਾਇਰਲ, ਜ਼ਬਰ ਜਨਾਹ ਦਾ ਲਾਇਆ ਦੋਸ਼ - ਸ਼ਾਮਚੁਰਾਸੀ ਨੇੜਲੇ ਪਿੰਡ ਦੇ ਵਾਸੀ ਦੀ ਕੁੱਟਮਾਰ
ਹੁਸ਼ਿਆਰਪੁਰ: ਜ਼ਿਲ੍ਹੇ ਦੇ ਇੱਕ ਪਿੰਡ ਵਾਸੀ ਦੀ ਕੁੱਟਮਾਰ ਦੀ ਇੱਕ ਵੀਡੀਓ ਕਾਫੀ ਵਾਇਰਲ ਹੋ ਰਹੀ ਹੈ। ਇਸ ਵੀਡੀਓ ਵਿੱਚ ਇੱਕ ਮਹਿਲਾ ਅਤੇ ਉਸ ਨਾਲ ਕੁਝ ਹੋਰ ਲੋਕਾਂ ਵੱਲੋਂ ਉਸਦੀ ਕੁੱਟਮਾਰ ਕੀਤੀ ਜਾ ਰਹੀ ਹੈ। ਮਹਿਲਾ ਵੱਲੋਂ ਸ਼ਖ਼ਸ ਤੇ ਇਲਜਾਮ ਲਗਾਏ ਜਾ ਰਹੇ ਹਨ ਕਿ ਉਸ ਸ਼ਖ਼ਸ ਨੇ ਉਸ ਨਾਲ ਜ਼ਬਰ ਜਨਾਹ ਕੀਤਾ ਹੈ। ਜਦਕਿ ਸ਼ਖ਼ਸ ਕਹਿੰਦਾ ਵਿਖਾਈ ਦੇ ਰਿਹਾ ਹੈ ਕਿ ਉਸ ਵੱਲੋਂ ਅਜਿਹਾ ਕੁਝ ਵੀ ਨਹੀਂ ਕੀਤਾ ਗਿਆ। ਸ਼ਖ਼ਸ ਦੀ ਕੁੱਟਮਾਰ ਦੀ ਇਹ ਵੀਡੀਓ ਸੋਸ਼ਲ ਮੀਡੀਆ ਉੱਪਰ ਕਾਫੀ ਵਾਇਰਲ ਹੋ ਰਹੀ ਹੈ। ਮਹਿਲਾ ਵੱਲੋਂ ਸ਼ਖ਼ਸ ਉੱਪਰ ਗੰਭੀਰ ਦੋਸ਼ ਲਾਏ ਗਏ ਹਨ।