ਕਰਜ਼ੇ ਦੇ ਦੈਂਤ ਨੇ ਨਿਗਲਿਆ ਨੌਜਵਾਨ ਕਿਸਾਨ, ਪਰਿਵਾਰ ਨੇ ਸਰਕਾਰ ਤੋਂ ਮਦਦ ਦੀ ਕੀਤੀ ਅਪੀਲ - KARJE KRAN GYI JAN
ਸੰਗਰੂਰ ਦੇ ਪਿੰਡ ਕੋਟੜਾ ਲਹਿਲ ਵਿੱਚ 28 ਸਾਲ ਦੇ ਨੌਜਵਾਨ (A 28 year old youth committed suicide) ਕਿਸਾਨ ਨੇ ਜ਼ਹਿਰੀਲੀ ਚੀਜ਼ ਖਾ ਕੇ ਕੀਤੀ ਖੁਦਕੁਸ਼ੀ ਕਰ। ਪਰਿਵਾਰ ਦਾ ਕਹਿਣਾ ਹੈ ਕਿ ਕਿਸਾਨ ਦੇ ਸਿਰ ਪੰਜ ਲੱਖ ਦਾ ਕਰਜ਼ਾ ਸੀ (A loan of five lakhs on the head of the farmer ) ਜਿਸ ਕਾਰਨ ਉਹ ਪਰੇਸ਼ਾਨ ਰਹਿੰਦਾ ਸੀ। ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਉਸ ਦਾ ਭਰਾ ਕਰਜ਼ੇ ਨੂੰ ਲੈ ਕੇ ਪ੍ਰੇਸ਼ਾਨ ਰਹਿੰਦਾ ਸੀ ਅਤੇ ਉਨ੍ਹਾਂ ਕੋਲ ਜ਼ਮੀਨ ਵੀ ਬਹੁਤ ਘੱਟ ਜੀਹਦੇ ਕਰਕੇ ਘਰ ਦਾ ਗੁਜ਼ਾਰਾ ਬੜਾ ਮੁਸ਼ਕਿਲ ਨਾਲ ਚੱਲਦਾ ਹੈ । ਮ੍ਰਿਤਕ ਦੇ ਭਰਾ ਮੁਤਾਬਿਕ ਲਗਾਤਾਰ ਪਰੇਸ਼ਾਨੀ ਵਿੱਚ ਚੱਲ ਰਹੇ ਉਸ ਦੇ ਭਰਾ ਨੇ ਜ਼ਹਿਰੀਲੀ ਚੀਜ਼ (poisonous thing) ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮਾਮਲੇ ਸਬੰਧੀ ਪੁਲਿਸ ਦਾ ਕਹਿਣਾ ਹੈ ਮ੍ਰਿਤਕ ਦੇ ਪਰਿਵਾਰ ਦੇ ਬਿਆਨਾਂ ਨੂੰ ਅਧਾਰ ਬਣਾ ਕੇ 174 ਦੀ ਕਾਰਵਾਈ ਕਰਕੇ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ।