50 ਗ੍ਰਾਮ ਹੈਰੋਇਨ ਤੇ 50 ਹਜ਼ਾਰ ਡਰੱਗ ਸਮੇਤ ਇੱਕ ਨੌਜਵਾਨ ਕਾਬੂ - ਡਰੱਗ ਮਨੀ
ਅੰਮ੍ਰਿਤਸਰ: ਸੀ.ਆਈ.ਏ. ਸਟਾਫ ਦੀ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਜਦੋਂ ਮੁਖਬਰ ਦੀ ਸੂਚਨਾ ਦੇ ਅਧਾਰ ‘ਤੇ ਇੱਕ ਅਭਿਸ਼ੇਕ ਨਾਂ ਦੇ ਨੌਜਵਾਨ ਤੋਂ 50 ਗ੍ਰਾਮ ਹੈਰੋਇਨ ਤੇ 50 ਹਜ਼ਾਰ ਡਰੱਗ ਮਨੀ ਬਰਾਮਦ ਕੀਤੀ ਗਈ। ਸੀ.ਆਈ.ਏ. ਸਟਾਫ ਦੇ ਪੁਲਿਸ ਅਧਿਕਾਰੀ ਪਰਮਜੀਤ ਸਿੰਘ ਨੇ ਦੱਸਿਆ, ਕਿ ਅੱਜ ਅਸੀਂ ਪੁਲਿਸ ਗਸ਼ਤ ਦੌਰਾਨ ਇੱਕ ਅਭਿਸ਼ੇਕ ਨਾਮ ਦੇ ਨੌਜਵਾਨ ਨੂੰ ਕਾਬੂ ਕੀਤਾ ਹੈ। ਇਹ ਨਸ਼ਾ ਤਸਕਰ ਅੰਮ੍ਰਿਤਸਰ ਨਮਕ ਮੰਡੀ ਦਾ ਰਹਿਣ ਵਾਲਾ ਹੈ। ਪੁਲਿਸ ਨੇ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ 2 ਦਿਨਾਂ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ। ਪੁਲਿਸ ਦਾ ਕਹਿਣਾ ਹੈ। ਕਿ ਰਿਮਾਂਡ ਦੌਰਾਨ ਮੁਲਜ਼ਮ ਤੋਂ ਹੋਰ ਅਹਿਮ ਖੁਲਾਸੇ ਹੋਣ ਦੀ ਉਮੀਦ ਜਤਾਈ ਜਾ ਰਹੀ ਹੈ।