ਆੜ੍ਹਤੀ ਯੂਨੀਅਨ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ - ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ
ਬਠਿੰਡਾ: ਸ਼ਹਿਰ ਚ ਆੜਤੀਆਂ ਐਸੋਸੀਏਸ਼ਨ ਵੱਲੋਂ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜੀ ਵੀ ਕੀਤੀ। ਆੜਤੀਆਂ ਐਸੋਸੀਏਸ਼ਨ ਦੇ ਪ੍ਰਧਾਨ ਨੇ ਕਿਹਾ ਕਿ ਜੋ ਪੰਜਾਬ ਸਰਕਾਰ ਨੇ ਮੂੰਗੀ ਅਤੇ ਮੱਕੀ ਉੱਤੇ ਐੱਮਐੱਸਪੀ ਲਾਗੂ ਕਰਨ ਤੇ ਆੜ੍ਹਤੀਆਂ ਨੂੰ ਕਮਿਸ਼ਨ ਦੇਣ ਤੋਂ ਪੰਜਾਬ ਸਰਕਾਰ ਨੇ ਮਨਾ ਕੀਤਾ ਹੈ ਜਿਸ ਦੇ ਰੋਸ ਵੱਜੋਂ ਉਨ੍ਹਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵੱਲੋਂ ਉਨ੍ਹਾਂ ਦੀ ਮੰਗਾਂ ਨੂੰ ਨਾ ਮੰਨੀਆਂ ਗਈਆਂ ਤਾਂ ਆਉਣ ਵਾਲੇ ਸਮੇਂ ਚ ਉਨ੍ਹਾਂ ਵੱਲੋਂ ਚੱਕਾ ਜਾਮ ਕੀਤਾ ਜਾਵੇਗਾ।