'ਆਪ' ਨੇ ਲਾਇਆ ਪੰਜਾਬ ਸਰਕਾਰ ਵਿਰੁੱਧ ਧਰਨਾ - ਆਮ ਆਦਮੀ ਪਾਰਟੀ ਦੇ ਪੰਜਾਬ ਵਿੱਚ ਪ੍ਰਦਰਸ਼ਨ
ਪਟਿਆਲਾ:ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਸੋਮਵਾਰ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਪਟਿਆਲਾ ਦੇ ਬਾਹਰ ਪੰਜਾਬ ਸਰਕਾਰ ਦੇ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਵੱਲੋਂ ਪੰਜਾਬ ਸਰਕਾਰ ਦੁਆਰਾ ਪਿੰਡਾਂ ਵਿੱਚ ਪੰਚਾਇਤੀ ਜ਼ਮੀਨਾਂ ਨੂੰ ਹਥਿਆਉਣ ਦੇ ਵਿਰੋਧ ਵਿੱਚ ਡਿਪਟੀ ਕਮਿਸ਼ਨਰ ਪਟਿਆਲਾ ਦੇ ਬਾਹਰ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਮੁਜ਼ਾਹਰਾ ਕੀਤਾ ਗਿਆ। ਉੱਥੇ ਹੀ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਕਿਹਾ ਕਿ ਪੰਜਾਬ ਸਰਕਾਰ ਦਲਿਤ ਭਾਈਚਾਰੇ ਨਾਲ ਵਿਤਕਰਾ ਕਰ ਰਹੀ ਹੈ ਜੋ ਸ਼ਾਮਲਾਟ ਜ਼ਮੀਨਾਂ ਨੂੰ ਪੰਜਾਬ ਸਰਕਾਰ ਵੇਚ ਕੇ ਆਪਣਾ ਖਜ਼ਾਨਾ ਭਰਨਾ ਚਾਹੁੰਦੀ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਏਗਾ।
Last Updated : Dec 23, 2019, 7:48 PM IST