‘ਮੇਰੇ ਤੋਂ ਲਿਖ ਕੇ ਲੈ ਲਵੋ AAP ਸੰਗਰੂਰ ਜ਼ਿਮਨੀ ਚੋਣ ਹਾਰੇਗੀ‘ - ਸੰਗਰੂਰ ਜ਼ਿਮਨੀ ਚੋਣ
ਬਰਨਾਲਾ: ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ (Lok Sabha constituency Sangrur by-election) ਤਹਿਤ ਕਾਂਗਰਸ ਦੇ ਪੰਜਾਬ ਪ੍ਰਧਾਨ (Punjab President of the Congress) ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਬਰਨਾਲਾ ਸ਼ਹਿਰ ਦੇ ਵਿੱਚ ਡੋਰ ਟੂ ਡੋਰ ਚੋਣ ਪ੍ਰਚਾਰ ਕੀਤਾ ਗਿਆ। ਇਸ ਦਰਮਿਆਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਲੋਕ ਆਮ ਆਦਮੀ ਪਾਰਟੀ ਦੀ ਕਾਰਗੁਜ਼ਾਰੀ ਤੋਂ ਨਿਰਾਸ਼ ਹਨ ਅਤੇ ਕਾਂਗਰਸ ਪਾਰਟੀ ਦੀ ਜਿੱਤ ਹੋਵੇਗੀ। ਉੱਥੇ ਹੀ ਰਾਜਾ ਵੜਿੰਗ ਨੇ ਕੇਂਦਰ ਸਰਕਾਰ (Central Government) ਵੱਲੋਂ ਫੌਜ ਨੂੰ ਲੈ ਕੇ ਲਿਆਂਦੀ ਅਗਨੀਪੱਥ ਮੁਹਿੰਮ ਦਾ ਵਿਰੋਧ ਕੀਤਾ। ਉਨ੍ਹਾਂ ਕਿਹਾ ਕਿ ਇਹ ਪਾਲਿਸੀ ਦੇਸ਼ ਦੀ ਸੁਰੱਖਿਆ ਅਤੇ ਨੌਜਵਾਨਾਂ ਦੇ ਵਿਰੁੱਧ ਹੈ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਵਾਂਗ ਕੇਂਦਰ ਸਰਕਾਰ ਨੂੰ ਇਹ ਪਾਲਿਸੀ ਵਾਪਸ ਲੈਣੀ ਪਵੇਗੀ।