ਪੰਜਾਬ

punjab

ETV Bharat / videos

ਭਗਵੰਤ ਮਾਨ ਨੂੰ CM ਉਮੀਦਵਾਰ ਐਲਾਨਣ ਤੋਂ ਬਾਅਦ ਵਰਕਰਾਂ ਨੇ ਪਾਏ ਭੰਗੜੇ, ਵੰਡੇ ਲੱਡੂ - Workers wear bhangras

By

Published : Jan 18, 2022, 2:00 PM IST

ਮਾਨਸਾ: ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਦਾ ਉਮੀਦਵਾਰ ਭਗਵੰਤ ਮਾਨ ਨੂੰ ਐਲਾਨ ਕਰ ਦਿੱਤਾ ਹੈ ਜਿਸ ਤੋਂ ਬਾਅਦ ਪੰਜਾਬ ਭਰ ਦੇ ਵਿੱਚ ਆਮ ਆਦਮੀ ਪਾਰਟੀ ਦੇ ਵਰਕਰਾਂ ਵਿਚ ਖੁਸ਼ੀ ਪਾਈ ਜਾ ਰਹੀ ਹੈ ਤੇ ਲੱਡੂ ਵੰਡੇ ਜਾ ਰਹੇ ਹਨ ਅਤੇ ਢੋਲ ਦੀ ਥਾਪ ’ਤੇ ਭੰਗੜੇ ਪਾਏ ਜਾ ਰਹੇ ਹਨ। ਵਰਕਰਾਂ ਦਾ ਕਹਿਣਾ ਹੈ ਕਿ ਹੁਣ ਪੰਜਾਬ ਦੇ ਮਸਲੇ ਹੱਲ ਹੋਣਗੇ ਅਤੇ ਪੰਜਾਬ ਨੂੰ ਇੱਕ ਨਵਾਂ ਮੁੱਖ ਮੰਤਰੀ ਚਿਹਰਾ ਮਿਲ ਗਿਆ ਹੈ। ਮਾਨਸਾ ਤੋਂ ਆਪ ਦੇ ਉਮੀਦਵਾਰ ਡਾ. ਵਿਜੇ ਸਿੰਗਲਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਜੋ ਵੀ ਮਸਲੇ ਹਨ ਆਮ ਆਦਮੀ ਪਾਰਟੀ ਹੱਲ ਕਰੇਗੀ ਅਤੇ ਹੁਣ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਜਾ ਰਹੀ ਹੈ।

ABOUT THE AUTHOR

...view details