ਆਪ ਨੇ ਨਿਗਮ ਚੋਣਾਂ ਨੂੰ ਲੈ ਕੇ ਸਫ਼ਾਈ ਅਭਿਆਨ ਕੀਤਾ ਸ਼ੁਰੂ - ਨਗਰ ਕੌਂਸਲ ਦੀਆਂ ਚੋਣਾਂ
ਮਾਨਸਾ: ਨਗਰ ਕੌਂਸਲ ਦੀਆਂ ਚੋਣਾਂ ਨੂੰ ਲੈ ਕੇ ਚੋਣ ਅਖਾੜਾ ਪੂਰੀ ਤਰ੍ਹਾਂ ਭੱਖ ਚੁੱਕਿਆ ਹੈ, ਇਸ ਦੇ ਚਲਦਿਆਂ ਮਾਨਸਾ ਨਗਰ ਕੌਂਸਲ ਦੀਆਂ ਚੋਣਾਂ ਨੂੰ ਲੈ ਕੇ ਵੱਖ-ਵੱਖ ਰਾਜਨੀਤਕ ਪਾਰਟੀਆਂ ਨੇ ਆਪਣਾ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਗਿਆ। ਮਾਨਸਾ ਦੇ ਵਿੱਚ ਆਮ ਆਦਮੀ ਪਾਰਟੀ ਵੱਲੋਂ ਅਨੋਖੇ ਤਰੀਕੇ ਦੇ ਨਾਲ ਆਪਣੇ ਉਮੀਦਵਾਰਾਂ ਦੇ ਹੱਕ ਵਿੱਚ ਪ੍ਰਚਾਰ ਕੀਤਾ ਗਿਆ। ਆਮ ਆਦਮੀ ਪਾਰਟੀ ਵੱਲੋਂ ਹੱਥਾਂ ਦੇ ਵਿੱਚ ਝਾੜੂ ਲੈ ਕੇ ਸ਼ਹਿਰ ਦੀਆਂ ਗਲੀਆਂ ਸਾਫ਼ ਕੀਤੀਆਂ ਗਈਆ। ਉਥੇ ਆਮ ਆਦਮੀ ਪਾਰਟੀ ਨੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰ ਕੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਆਮ ਆਦਮੀ ਪਾਰਟੀ ਦਾ ਸਹਿਯੋਗ ਦੇਣ ਤਾਂ ਕਿ ਸ਼ਹਿਰ ਦੇ ਵਿਕਾਸ ਕੰਮਾਂ ਨੂੰ ਪਹਿਲ ਦੇ ਆਧਾਰ 'ਤੇ ਕਰਵਾਇਆ ਜਾ ਸਕੇ।