ਆਪ ਆਗੂ ਨੇ ਨਸ਼ੇ ਕਰਦੇ ਨੌਜਵਾਨ ਕੀਤੇ ਕਾਬੂ ! - tarn taran latest news
ਤਰਨਤਾਰਨ ਜ਼ਿਲ੍ਹੇ ਦੇ ਕਸਬਾ ਚੋਹਲਾ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਆਗੂ ਕੇਵਲ ਸਿੰਘ ਚੋਹਲਾ ਨੇ ਨਸ਼ਾ ਕਰਦੇ ਹੋਏ ਨੌਜਵਾਨਾਂ ਨੂੰ ਰੰਗੇ ਹੱਥੀ ਕਾਬੂ ਕੀਤਾ। ਇਸ ਦੌਰਾਨ ਉਨ੍ਹਾਂ ਨੇ ਵੀਡੀਓ ਵੀ ਸਾਂਝੀ ਕੀਤੀ। ਵੀਡੀਓ ਵਿੱਚ ਨੌਜਵਾਨਾਂ ਨੇ ਕਿਹਾ ਕਿ ਹਲਕੇ ਵਿੱਚ ਸ਼ਰੇਆਮ ਨਸ਼ਾ ਵਿਕ ਰਿਹਾ ਹੈ। ਕਾਬਿਲੇਗੌਰ ਹੈ ਕਿ ਇਸ ਤੋਂ ਪਹਿਲਾਂ ਵੀ ਨਸ਼ੇ ਵਿੱਚ ਧੁੱਤ ਨੌਜਵਾਨਾਂ ਦੀ ਵੀਡੀਓ ਸਾਹਮਣੇ ਆਉਂਦੀ ਰਹੀ ਹੈ। ਇੱਕ ਪਾਸੇ ਜਿੱਥੇ ਪ੍ਰਸ਼ਾਸਨ ਵੱਲੋਂ ਨਸ਼ੇ ਦੇ ਖਿਲਾਫ ਵੱਡੀ ਕਾਰਵਾਈ ਕਰਨ ਦਾ ਦਾਅਵਾ ਕੀਤਾ ਜਾਂਦਾ ਹੈ ਉੱਥੇ ਹੀ ਦੂਜੇ ਪਾਸੇ ਇਸ ਤਰ੍ਹਾਂ ਦੀ ਵੀਡੀਓ ਪ੍ਰਸ਼ਾਸਨ ਦੀ ਕਾਰਵਾਈ ਉੱਤੇ ਸਵਾਲ ਖੜੇ ਕਰਦੀਆਂ ਹਨ।