ਬਿਜਲੀ ਦਰਾਂ ਵਧਾਉਣ 'ਤੇ ਆਪ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਰੋਸ ਮੁਜ਼ਾਹਰਾ - patiala aap protest news
ਪਟਿਆਲਾ: ਨਵੇਂ ਸਾਲ ਦੀ ਸ਼ੁਰੂਆਤ ਤੋਂ ਹੀ ਬਿਜਲੀ ਦੀਆਂ ਦਰਾਂ ਵਿੱਚ ਵਾਧਾ ਕੀਤਾ ਜਾ ਰਿਹਾ ਹੈ। ਘਰੇਲੂ ਬਿਜਲੀ 36 ਪੈਸੇ ਪ੍ਰਤੀ ਯੂਨਿਟ ਅਤੇ ਉਦਯੋਗਿਕ ਬਿਜਲੀ 30 ਪੈਸੇ ਪ੍ਰਤੀ ਯੂਨਿਟ ਵਧਾਏ ਜਾਣ ਦੀਆਂ ਖ਼ਬਰ ਸਾਹਮਣੇ ਆ ਰਹੀ ਹੈ, ਜਿਸ ਨੂੰ ਲੈ ਕੇ ਨੂੰ ਆਮ ਆਦਮੀ ਪਾਰਟੀ ਵੱਲੋਂ ਪੂਰੇ ਪੰਜਾਬ ਭਰ ਵਿਚ ਪੰਜਾਬ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰੇ ਕੀਤੇ ਜਾ ਰਹੇ ਹਨ ਅਤੇ ਡੀਸੀ ਨੂੰ ਮੰਗ ਪੱਤਰ ਦਿੱਤੇ ਜਾ ਰਹੇ ਹਨ। ਇਸ ਤਹਿਤ ਮੰਗਲਵਾਰ ਨੂੰ ਪਟਿਆਲਾ ਵਿੱਚ ਮਿੰਨੀ ਸੈਕਟਰੀਏਟ ਦੇ ਸਾਹਮਣੇ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਜ਼ਿਲ੍ਹਾ ਇਕਾਈ ਦੀ ਲੀਡਰਸ਼ਿਪ ਨਾਲ ਰੋਸ ਮੁਜ਼ਾਹਰਾ ਕੀਤਾ ਤੇ ਪੰਜਾਬ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਆਪ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਆਮ ਲੋਕਾਂ ਉਪਰ ਬੋਝ ਪਾ ਰਹੀ ਹੈ, ਜਿੱਥੇ ਪੰਜਾਬ ਵਿੱਚ ਬਿਜਲੀ ਬਣਦੀ ਹੈ ਉਥੇ ਸਭ ਤੋਂ ਮਹਿੰਗੀ ਬਿਜਲੀ ਹੈ।