ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਲੋਹੜੀ ਮਨਾਉਣਗੇ 'ਆਪ' ਵਰਕਰ - ਖੇਤੀ ਕਾਨੂੰਨਾਂ ਦੀਆਂ ਕਾਪੀਆਂ ਫੂਕਣਗੇ
ਲੁਧਿਆਣਾ: ਲੋਹੜੀ ਦੇ ਤਿਉਹਾਰ 'ਤੇ ਆਮ ਆਦਮੀ ਪਰਟੀ ਵੱਲੋਂ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਸਬੰਧੀ ਸਰਬਜੀਤ ਕੌਰ ਮਾਣੂਕੇ ਨੇ ਲੁਧਿਆਣਾ ਵਿੱਚ ਪ੍ਰੈੱਸ ਕਾਨਫ਼ਰੰਸ ਕਰਕੇ ਇਹ ਐਲਾਨ ਕੀਤਾ ਗਿਆ ਹੈ ਕਿ ਲੋਹੜੀ ਮੌਕੇ ਆਮ ਆਦਮੀ ਪਾਰਟੀ ਪੂਰੇ ਪੰਜਾਬ ਭਰ ਵਿੱਚ ਤਿੰਨ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਲੋਹੜੀ ਦਾ ਤਿਉਹਾਰ ਮਨਾਉਣਗੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਪੱਧਰ 'ਤੇ ਸਾਰੇ ਵਰਕਰ ਵੱਖ-ਵੱਖ ਗੁੱਟਾਂ ਦੇ ਵਿੱਚ ਲੋਹੜੀ ਦੇ ਦੌਰਾਨ ਇਨ੍ਹਾਂ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਫੂਕਣਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸ਼ੁਰੂ ਤੋਂ ਹੀ ਕਿਸਾਨਾਂ ਦੇ ਨਾਲ ਖੜ੍ਹੀ ਹੈ। ਇਸ ਮੌਕੇ ਉਨ੍ਹਾਂ ਸੁਪਰੀਮ ਕੋਰਟ ਵੱਲੋਂ ਕੇਂਦਰ ਸਰਕਾਰ ਨੂੰ ਕਿਸਾਨੀ ਮੁੱਦੇ ਤੇ ਪਾਈ ਗਈ ਝਾੜ 'ਤੇ ਵੀ ਆਪਣੀ ਪ੍ਰਤੀਕਿਰਿਆ ਜ਼ਾਹਿਰ ਕੀਤੀ ਅਤੇ ਬੁੱਢੇ ਨਾਲੇ ਨੂੰ ਲੈ ਕੇ ਵੀ ਸਵਾਲ ਖੜ੍ਹੇ ਕੀਤੇ।