ਟੋਲ ਪਲਾਜ਼ੇ ’ਤੇ 100 ਦੇ ਕਰੀਬ ਕਿਸਾਨ ਭੁੱਖ ਹੜਤਾਲ ’ਤੇ ਬੈਠੇ - ਭਾਰਤੀ ਕਿਸਾਨ ਮਜ਼ਦੂਰ ਯੂਨੀਅਨ
ਸ੍ਰੀ ਆਨੰਦਪੁਰ ਸਾਹਿਬ: ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਸ੍ਰੀ ਆਨੰਦਪੁਰ ਸਾਹਿਬ ਵੱਲੋਂ ਟੋਲ ਪਲਾਜ਼ਾ 'ਤੇ ਇੱਕ ਭਰਵੀਂ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਵੱਖ-ਵੱਖ ਪਿੰਡਾਂ ਤੋਂ ਆਏ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੇ ਹਿੱਸਾ ਲਿਆ। ਜਿਸ ਵਿੱਚ ਵੱਖ-ਵੱਖ ਬੁਲਾਰਿਆਂ ਨੇ ਕੇਂਦਰ ਸਰਕਾਰ ’ਤੇ ਸ਼ਬਦੀ ਹਮਲੇ ਕੀਤੇ। ਉਨ੍ਹਾਂ ਨੇ ਕਿਹਾ ਕਿ 26 ਜਨਵਰੀ ਵਾਲੇ ਦਿਨ ਜੋ ਦਿੱਲੀ ਵਿੱਚ ਹੋਇਆ ਹੈ ਉਹ ਸਭ ਕੁਝ ਕੇਂਦਰ ਸਰਕਾਰ ਦੀ ਮਿਲੀਭੁਗਤ ਹੈ ਜੋ ਕਿ ਸਾਡੇ ਸ਼ਾਂਤਮਈ ਅੰਦੋਲਨ ਨੂੰ ਖ਼ਰਾਬ ਕਰਨ ਲਈ ਕੀਤਾ ਗਿਆ ਹੈ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਇਸ ਮੀਟਿੰਗ ਵਿੱਚ ਫ਼ੈਸਲਾ ਕੀਤਾ ਗਿਆ ਹੈ ਕਿ ਇਲਾਕੇ ਵਿੱਚੋਂ ਵੱਧ ਤੋਂ ਵੱਧ ਕਿਸਾਨ ਆਪਣੇ ਟਰੈਕਟਰ ਟਰਾਲੀਆਂ ਲੈ ਕੇ ਦਿੱਲੀ ਲਈ ਰਵਾਨਾ ਹੋਣਗੇ।