ABVP ਸੰਗਠਨ ਮੰਤਰੀ ਵਿਕਰਾਤ ਖੰਡੇਵਾਲ ਨੇ ਸਕਾਲਰਸ਼ਿਪ ਘੁਟਾਲੇ 'ਤੇ ਕੀਤੀ ਪ੍ਰੈਸ ਕਾਨਫਰੰਸ - ਪ੍ਰੈੱਸ ਕਾਨਫਰੰਸ
ਪਟਿਆਲਾ: ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ ਵੱਲੋਂ ਪ੍ਰੈੱਸ ਕਾਂਨਫਰੰਸ ਕੀਤੀ ਗਈ। ਇੱਥੇ ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ ਦੇ ਸੰਗਠਨ ਮੰਤਰੀ ਵਿਕਰਾਂਤ ਖੰਡੇਵਾਲ ਖਾਸ ਤੌਰ 'ਤੇ ਇਸ ਪ੍ਰੈੱਸ ਕਾਨਫ਼ਰੰਸ ਵਿੱਚ ਸ਼ਿਰਕਤ ਕਰਨ ਲਈ ਪੁੱਜੇ। ਉਨ੍ਹਾਂ ਕਿਹਾ ਕਿ ਇਹ ਪ੍ਰੈੱਸ ਵਾਰਤਾ ਐਸਸੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਦੀ ਨਿਰਪੱਖ ਤਰੀਕੇ ਨਾਲ ਜਾਂਚ ਕਰਨ ਸਬੰਧੀ ਬੁਲਾਈ ਗਈ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਆਪਣੀ ਕੁਰਸੀ ਤੋਂ ਅਸਤੀਫ਼ਾ ਦੇਣਾ ਚਾਹੀਦਾ ਹੈ।