ਪੰਜਾਬ ਰੋਡਵੇਜ਼ ਦੀ ਬੱਸ ਭਿਆਨਕ ਹਾਦਸੇ ਦਾ ਸ਼ਿਕਾਰ, ਜਾਨੀ ਨੁਕਸਾਨ ਤੋਂ ਬਚਾਅ - Breaking News
ਫਿਰੋਜ਼ਪੁਰ: ਤੜਕਸਾਰ ਹੀ ਫਿਰੋਜ਼ਪੁਰ ਤੋਂ ਸ੍ਰੀ ਗੰਗਾਨਗਰ ਜਾ ਰਹੀ ਪੰਜਾਬ ਰੋਡਵੇਜ਼ ਦੀ ਬੱਸ ਪੁਲਿਸ ਲਾਈਨ ਦੇ ਕੋਲ ਇੱਕ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਈ। ਗਣੀਮਤ ਇਹ ਰਹੀ ਕਿ ਇਸ ਹਾਦਸੇ ਚ ਕਿਸੇ ਵੀ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਮਾਮਲੇ ਸਬੰਧੀ ਬੱਸ ਚਾਲਕ ਦਿਲਗੀਰ ਸਿੰਘ ਨੇ ਦੱਸਿਆ ਕਿ ਅਚਾਨਕ ਹੀ ਬੱਸ ਦਾ ਸਟੇਅਰਿੰਗ ਫੇਲ੍ਹ ਹੋ ਗਿਆ ਅਤੇ ਲੋਕ ਹੋਣ ਕਾਰਨ ਪਹਿਲਾਂ ਇਹ ਡਿਵਾਈਡਰ ਨਾਲ ਟਕਰਾਈ ਅਤੇ ਬਾਅਦ ਚ ਬੱਸ ਜੀਟੀ ਰੋਡ ਤੋਂ ਉਤਰ ਕੇ ਖਤਾਨਾਂ ਵੱਲ ਨੂੰ ਚੱਲੀ ਗਈ। ਬੱਸ ਵਿਚਲੀਆਂ ਸਵਾਰੀਆਂ ਨੇ ਪਰਮਾਤਮਾ ਦਾ ਸ਼ੁਕਰ ਕਰਦੇ ਹੋਏ ਕਿਹਾ ਹੈ ਕਿ ਕਿਸੇ ਤਰ੍ਹਾਂ ਦਾ ਵੱਡਾ ਹਾਦਸਾ ਵਾਪਰਨ ਤੋਂ ਬਚਾਅ ਹੋ ਗਿਆ। ਹਾਦਸੇ ਸਬੰਧੀ ਜਦੋਂ ਫਿਰੋਜ਼ਪੁਰ ਡਿਪੂ ਦੇ ਜਨਰਲ ਮੈਨੇਜਰ ਅਮਿਤ ਕੁਮਾਰ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਹਾਦਸੇ ਦੀ ਸੂਚਨਾ ਮਿਲਦੇ ਹੀ ਉਨ੍ਹਾਂ ਨੇ ਕਰਮਚਾਰੀਆਂ ਨੂੰ ਘਟਨਾ ਵਾਲੀ ਥਾਂ ਤੇ ਭੇਜ ਦਿੱਤਾ ਹੈ।