ਪਠਾਨਕੋਟ-ਜੰਮੂ ਕੌਮੀ ਹਾਈਵੇ 'ਤੇ ਹਾਦਸੇ 'ਚ ਇੱਕ ਦੀ ਮੌਤ, ਇੱਕ ਜ਼ਖ਼ਮੀ - ਦੋ ਟਰੱਕਾਂ ਦੀ ਆਹਮੋ ਸਾਹਮਣੇ ਟੱਕਰ
ਪਟਾਨਕੋਟ: ਸੜਕ ਹਾਦਸਿਆਂ ਨੂੰ ਰੋਕਣ ਦੇ ਲਈ ਸੂਬਾ ਸਰਕਾਰ ਤੇ ਟਰੈਫਿਕ ਪੁਲਿਸ ਵੱਲੋਂ ਕਈ ਸੈਮੀਨਰ ਲਗਾਏ ਜਾ ਰਹੇ ਹਨ ਅਤੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਕਿ ਸੜਕ ਹਾਦਸੇ ਨੂੰ ਘੱਟ ਕੀਤਾ ਜਾ ਸਕੇ। ਇਸ ਦੇ ਬਾਵਜੂਦ ਕੁੱਝ ਲੋਕ ਸੜਕਾਂ ਦੀ ਨਿਯਮ ਦੀ ਪਾਲਣਾ ਨੂੰ ਨਹੀਂ ਕਰਦੇ ਤੇ ਹਾਦਸਿਆਂ ਦਾ ਸ਼ਿਕਾਰ ਹੋ ਜਾਦੇ ਹਨ। ਪਠਾਨਕੋਟ ਜੰਮੂ ਕੌਮੀ ਸ਼ਾਹ ਮਾਰਗ 'ਤੇ 2 ਟਰੱਕ ਆਹਮੋ-ਸਾਹਮਣੇ ਟੱਕਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਇੱਕ ਡਰਾਈਵਰ ਦੀ ਮੌਤ ਹੋ ਗਈ ਅਤੇ ਇੱਕ ਗੰਭੀਰ ਜ਼ਖ਼ਮੀ ਹੈ, ਜਿਸਦਾ ਇਲਾਜ ਪਠਾਨਕੋਟ ਸਰਕਾਰੀ ਹਸਪਤਾਲ ਵਿੱਚ ਚੱਲ ਰਿਹਾ ਹੈ।