ਸਿੱਖ ਨੌਜਵਾਨ ਦੇ ਕੇਸਾਂ ਦੀ ਬੇਅਦਬੀ ਦਾ ਮਾਮਲਾ: ਤਿੰਨ ਵਿਅਕਤੀਆਂ ਸਣੇ ਇੱਕ ਔਰਤ ਗ੍ਰਿਫ਼ਤਾਰ - ਤਿੰਨ ਵਿਅਕਤੀਆਂ ਸਣੇ ਇੱਕ ਔਰਤ ਗ੍ਰਿਫ਼ਤਾਰ
ਅੰਮ੍ਰਿਤਸਰ: ਪੰਜਾਬ ਵਿੱਚ ਆਏ ਦਿਨ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀਆਂ ਘਟਨਾਵਾਂ ਵਾਪਰਦੀਆਂ ਰਹਿੰਦੀਆਂ ਹਨ, ਇਸੇ ਤਰ੍ਹਾਂ ਹੀ ਮਾਮਲਾ ਅੰਮ੍ਰਿਤਸਰ ਦੇ ਚੌਂਕੀ ਬੱਸ ਸਟੈਂਡ ਦੇ ਅਧੀਨ ਆਉਂਦੇ ਇਲਾਕੇ ਸਿਟੀ ਦਾ ਹੈ, ਜਿੱਥੇ ਇੱਕ ਸਿੱਖ ਨੌਜਵਾਨ ਦੀ ਕੁੱਟਮਾਰ ਕਰਨ ਨੂੰ ਲੈ ਕੇ ਥਾਣਾ ਜੰਡਿਆਲਾ ਪੁਲਿਸ ਦੀ ਇਤਲਾਹ 'ਤੇ ਪੁਲਿਸ ਚੌਂਕੀ ਬੱਸ ਸਟੈਂਡ ਦੇ ਇੰਚਾਰਜ ਰਾਜ ਕੁਮਾਰ ਵੱਲੋਂ ਤਿੰਨ ਵਿਅਕਤੀਆਂ ਉਪਰ ਮੁਕੱਦਮਾ ਦਰਜ ਕਰਨ ਦਾ ਹੈ। ਇਸ ਸੰਬੰਧੀ ਮੁਖ ਜਾਂਚ ਅਧਿਕਾਰੀ ਨੇ ਦੱਸਿਆ ਕਿ ਇਸ ਸਾਰੀ ਘਟਨਾ 'ਤੇ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਅਰੁਣਪਾਲ ਸਿੰਘ ਦੇ ਦਿਸ਼ਾਂ ਨਿਰਦੇਸ਼ਾਂ 'ਤੇ ਕਾਰਵਾਈ ਕਰਦਿਆਂ ਕਿਹਾ ਕਿ ਪੁਲਿਸ ਅੰਮ੍ਰਿਤਸਰ ਸਿਟੀ ਵੱਲੋਂ ਤਿੰਨ ਵਿਅਕਤੀ ਕੁਲਦੀਪ ਸਿੰਘ, ਸੁਖਵਿੰਦਰ ਸਿੰਘ ਅਤੇ ਦਿਲਬਾਗ ਸਿੰਘ ਅਤੇ ਉਹਨਾਂ ਦੀ ਪਤਨੀ ਪੰਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਸ ਸੰਬੰਧੀ ਬਾਕੀ ਅਣਪਛਾਤੇ ਵਿਅਕਤੀਆਂ 'ਤੇ ਮੁਕੱਦਮਾ ਦਰਜ ਕਰ ਭਾਲ ਕੀਤੀ ਜਾ ਰਹੀ ਹੈ।