ਕੋਰਟ ’ਚ ਪੇਸ਼ੀ ’ਤੇ ਲਿਆਂਦਾ ਮੁਲਜ਼ਮ ਪੁਲਿਸ ਨੂੰ ਚਕਮਾ ਦੇਕੇ ਹੋਇਆ ਫਰਾਰ - ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ
ਤਰਨਤਾਰਨ: ਜ਼ਿਲ੍ਹਾ ਕੋਰਟ ਕੰਪਲੈਕਸ ਵਿੱਚ ਪੇਸ਼ੀ ’ਤੇ ਆਇਆ ਮੁਲਜ਼ਮ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ। ਪੁਲਿਸ ਵੱਲੋ ਮੁਲਜ਼ਮ ਨੂੰ ਗੱਡੀ ਵਿੱਚੋਂ ਉਤਾਰ ਕੇ ਕੋਰਟ ਅੰਦਰ ਲਿਜਾਇਆ ਗਿਆ ਤਾਂ ਮੁਲਜ਼ਮ ਨੂੰ ਬਖਸ਼ੀਖਾਨੇ ਵਿੱਚ ਬੰਦ ਕਰ ਦਿੱਤਾ। ਉਸ ਤੋਂ ਬਾਅਦ ਮੁਲਜ਼ਮ ਦੀ ਆਵਾਜ਼ ਪਈ ਤਾਂ ਉਸਨੂੰ ਕੋਰਟ ਵਿਚ ਪੇਸ਼ ਕਰਨ ਲਈ ਪੁਲਿਸ ਮੁਲਾਜ਼ਮ ਲੈ ਕੇ ਜਾ ਰਹੇ ਸੀ ਤਾਂ ਮੁਲਜ਼ਮ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ ਹੋ ਗਿਆ। ਮੁਲਜ਼ਮ ਦੀ ਪਹਿਚਾਣ ਪਰਮਬੀਰ ਕੁਮਾਰ ਵਜੋ ਹੋਈ ਹੈ ਜੋ ਕਿ ਰਾਜਸਥਾਨ ਦਾ ਰਹਿਣ ਵਾਲਾ ਹੈ। ਮੁਲਜ਼ਮ ਉੱਤੇ ਐਨਡੀਪੀਐਸ ਦਾ ਮਾਮਲਾ ਦਰਜ ਹੈ। ਪੁਲਿਸ ਨੇ ਮੁਲਜ਼ਮ ਦੀ ਭਾਲ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ। ਡੀਐੱਸਪੀ ਜੋਗਿੰਦਰ ਸਿੰਘ ਨੇ ਕਿਹਾ ਕਿਸੇ ਪੁਲੀਸ ਮੁਲਾਜ਼ਮਾਂ ਵੱਲੋਂ ਡਿਊਟੀ ਵਿੱਚ ਕੁਤਾਹੀ ਵਰਤੀ ਗਈ ਤਾਂ ਉਹਨਾਂ ਉਪਰ ਵੀ ਕਾਰਵਾਈ ਕੀਤੀ ਜਾਵੇਗੀ।