ਪੰਜਾਬ

punjab

ਬੰਦੀ ਸਿੱਖ ਭਾਈ ਗੁਰਦੀਪ ਸਿੰਘ ਖੈੜਾ ਦਾ ਹਾਲ ਜਾਨਣ ਪੁੱਜੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ

By

Published : Jul 4, 2022, 8:13 PM IST

ਅੰਮ੍ਰਿਤਸਰ: ਤਿੰਨ ਦਹਾਕਿਆਂ ਤੋਂ ਜ਼ਿਆਦਾ ਸਮੇਂ ਤੋਂ ਜੇਲ੍ਹ ’ਚ ਨਜ਼ਰਬੰਦ ਰਹੇ ਸਿੱਖ ਭਾਈ ਗੁਰਦੀਪ ਸਿੰਘ ਖੈੜਾ ਨੂੰ ਸਿਹਤ ਠੀਕ ਨਾ ਹੋਣ ਕਾਰਨ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਇਲਾਜ਼ ਲਈ ਭਰਤੀ ਕਰਵਾਇਆ ਗਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਹਸਪਤਾਲ ਪਹੁੰਚ ਕੇ ਹਾਲ ਜਾਣਿਆ। ਉਨ੍ਹਾਂ ਭਾਈ ਖੈੜਾ ਦੀ ਸਿਹਤਯਾਬੀ ਲਈ ਅਰਦਾਸ ਕੀਤੀ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ। ਐਡਵੋਕੇਟ ਧਾਮੀ ਨੇ ਉਨ੍ਹਾਂ ਨਾਲ ਕੁਝ ਸਮਾਂ ਵਿਚਾਰ-ਚਰਚਾ ਕੀਤੀ ਅਤੇ ਇਸ ਦੌਰਾਨ ਉਨ੍ਹਾਂ ਨੇ ਹਸਪਤਾਲ ਦੇ ਸਟਾਫ਼ ਨੂੰ ਭਾਈ ਖੈੜਾ ਦੀ ਦੇਖਭਾਲ ਲਈ ਸੰਜੀਦਾ ਯਤਨ ਕਰਨ ਲਈ ਕਿਹਾ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਖਿਆ ਕਿ ਦੇਸ਼ ਦੀਆਂ ਜੇਲ੍ਹਾਂ ਵਿਚ 30-30 ਸਾਲਾਂ ਤੋਂ ਸਜ਼ਾਂ ਭੁਗਤ ਰਹੇ ਬੰਦੀ ਸਿੰਘਾਂ ਨੂੰ ਸਰਕਾਰਾਂ ਵੱਲੋਂ ਰਿਹਾਅ ਨਾ ਕਰਨਾ, ਉਨ੍ਹਾਂ ਦੇ ਸੰਵਿਧਾਨਕ ਹੱਕਾਂ ਦੀ ਉਲੰਘਣਾ ਹੈ। ਕਿਉਂਕਿ ਇਨ੍ਹਾਂ ਵਿੱਚੋਂ ਬਹੁਤ ਸਾਰੇ ਸਿੱਖਾਂ ਨੇ ਆਪਣੀਆਂ ਸਜ਼ਾਵਾਂ ਤੋਂ ਜ਼ਿਆਦਾ ਸਮਾਂ ਜ਼ੇਲ੍ਹਾਂ 'ਚ ਕੱਟਿਆ ਹੈ।

ABOUT THE AUTHOR

...view details