ਖਸਖਸ ਦੀ ਖੇਤੀ ਸਬੰਧੀ ਵੀਡੀਓ ਵਾਇਰਲ ਕਰਨ ਵਾਲੇ ਨੌਜਵਾਨ 'ਤੇ ਹੋਇਆ ਪਰਚਾ ਦਰਜ - Afeem kheeti viral video
ਅਫੀਮ ਦੀ ਖੇਤੀ ਦੀ ਸ਼ੁਰੂਆਤ ਕਰਨ ਸਬੰਧੀ ਇੱਕ ਵੀਡੀਓ ਸੋਮਵਾਰ ਨੂੰ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਸੀ। ਹੁਣ ਅਫੀਮ ਦੀ ਖੇਤੀ ਦੀ ਸ਼ੁਰੂਆਤ ਕਰਨ ਦੀ ਵਾਇਰਲ ਵੀਡੀਓ ਵਿੱਚ ਮੌਜੂਦ ਵਿਅਕਤੀ ਨੇ ਆਪਣਾ ਪੱਖ ਰੱਖਿਆ। ਵਾਇਰਲ ਹੋਈ ਵੀਡੀਓ ਵਿੱਚ ਬੋਲਣ ਵਾਲੇ ਨੌਜਵਾਨ ਭਾਨਾ ਸਿੱਧੂ ਨੇ ਕਿਹਾ ਅਫੀਮ ਦੀ ਖੇਤੀ ਕਰਨ ਸਬੰਧੀ ਵੀ ਵਾਇਰਲ ਹੋਈ ਵੀਡੀਓ ਇੱਕ ਪੰਜਾਬ ਦੀ ਕਿਸਾਨੀ ਨੂੰ ਧਿਆਨ ਵਿੱਚ ਰੱਖ ਕੇ ਬਣਾਈ ਗਈ ਹੈ। ਜਿਸ ਨੂੰ ਸੋਸ਼ਲ ਮੀਡੀਆ ਦੇ ਗਲਤ ਢੰਗ ਨਾਲ ਪੇਸ਼ ਕਰ ਦਿੱਤਾ ਗਿਆ ਹੈ। ਉਨ੍ਹਾਂ ਵੱਲੋਂ ਪੰਜਾਬ ਵਿੱਚ ਖਸਖਸ ਦੀ ਖੇਤੀ ਕਰਨ ਸਬੰਧੀ ਇੱਕ ਵੀਡੀਓ ਬਣਾਈ ਗਈ ਸੀ ਅਤੇ ਕਿਸਾਨਾਂ ਤੋਂ ਇਸ ਸਬੰਧੀ ਰਿਵਿਊ ਮੰਗੇ ਗਏ ਸਨ। ਉਥੇ ਹੀ ਬਰਨਾਲਾ ਵਿਖੇ ਖਸਖਸ ਦੀ ਖੇਤੀ ਸਬੰਧੀ ਵੀਡੀਓ ਵਾਇਰਲ ਕਰਨ ਵਾਲੇ ਨੌਜਵਾਨ 'ਤੇ ਪੁਲਿਸ ਨੇ ਗ਼ੈਰ ਜ਼ਮਾਨਤੀ ਧਾਰਾਵਾਂ ਤਹਿਤ ਪਰਚਾ ਦਰਜ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸਐਸਪੀ ਬਰਨਾਲਾ ਹਰਜੀਤ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਜਿਸ ਵਿੱਚ ਖਸਖਸ ਦੀ ਖੇਤੀ ਕਰਨ ਦਾ ਮਾਮਲਾ ਸਾਹਮਣੇ ਨਹੀਂ ਆਇਆ ਪਰ ਜੋ ਵੀਡੀਓ ਵਾਇਰਲ ਕੀਤੀ ਗਈ ਹੈ ਉਸ ਵਿੱਚ ਗਲਤ ਸੰਦੇਸ਼ ਜਾਰੀ ਕੀਤਾ ਗਿਆ ਹੈ। ਉਸ ਖਿਲਾਫ਼ ਪੁਲਿਸ ਨੇ ਐਨਡੀਪੀਐਸ ਐਕਟ ਦੀ ਧਾਰਾ 8, 29, 32, ਧਾਰਾ 188 ਅਤੇ ਆਈਟੀ ਐਕਟ ਦੀ ਧਾਰਾ 67 ਅਧੀਨ ਥਾਣਾ ਰੂੜੇਕੇ ਕਲਾਂ ਵਿਖੇ ਪਰਚਾ ਦਰਜ ਕਰ ਲਿਆ ਹੈ।