ਚੰਡੀਗੜ੍ਹ ਯੂਨੀਵਰਸਿਟੀ ਵੀਡੀਓ ਮਾਮਲੇ 'ਚ ਵਿਦਿਆਰਥੀਆਂ ਵੱਲੋਂ ਕੱਢਿਆ ਗਿਆ ਮਾਰਚ - Chandigarh University case
ਰੂਪਨਗਰ: ਬੀਤੇ ਦਿਨ੍ਹੀਂ ਚੰਡੀਗੜ੍ਹ ਯੂਨੀਵਰਸਿਟੀ ਵਿੱਚ ਹੋਏ ਹੰਗਾਮੇ ਤੋਂ ਬਾਅਦ ਅੱਜ ਮਿਤੀ 19 ਸਤੰਬਰ ਨੂੰ ਰੂਪਨਗਰ ਦੇ ਸਰਕਾਰੀ ਕਾਲਜ ਦੇ ਵਿਦਿਆਰਥੀਆਂ ਵੱਲੋਂ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚੋਂ ਹੁੰਦਾ ਹੋਇਆ ਇਹ ਮਾਰਚ ਕੱਢਿਆ ਗਿਆ। ਮੋਹਾਲੀ ਦੇ ਵਿੱਚ ਚੰਡੀਗੜ੍ਹ ਯੂਨੀਵਰਸਿਟੀ ਵਿੱਚ ਬੀਤੇ ਦਿਨ ਹੋਏ ਹੰਗਾਮੇ ਤੋਂ ਬਾਅਦ ਅੱਜ ਉਨ੍ਹਾਂ ਵਿਦਿਆਰਥੀਆਂ ਦਾ ਸਾਥ ਦੇਣ ਲਈ ਅਤੇ ਪੀੜਤ ਵਿਦਿਆਰਥਣਾਂ ਨੂੰ ਇਨਸਾਫ ਦੁਆਉਣ ਦੇ ਲਈ ਰੂਪਨਗਰ ਦੀ ਵਿਦਿਆਰਥੀ ਜਥੇਬੰਦੀ ਵੱਲੋਂ ਉਨ੍ਹਾਂ ਦੇ ਹੱਕ ਵਿੱਚ ਅੱਜ ਇੱਕ ਮਾਰਚ ਕੱਢਿਆ ਗਿਆ। ਇਸ ਮਾਰਚ ਵਿੱਚ ਖਾਸ ਤੌਰ ਤੇ ਵਿਦਿਆਰਥਣਾਂ ਦੀ ਤਾਦਾਦ ਜ਼ਿਆਦਾ ਰਹੀ। ਵਿਦਿਆਰਥੀਆਂ ਦਾ ਕਹਿਣਾ ਕਿ ਇਹ ਬੜੀ ਮੰਦਭਾਗੀ ਘਟਨਾ ਹੋਈ ਹੈ ਜਿਸ ਦੀ ਸਮੂਹ ਵਿਦਿਆਰਥੀ ਵਰਗ ਵੱਲੋਂ ਸਖਤ ਸ਼ਬਦਾਂ ਵਿਚ ਨਿੰਦਿਆ ਕੀਤੀ ਜਾ ਰਹੀ ਹੈ ਅਤੇ ਇਸ ਵਿੱਚ ਜਲਦ ਤੋਂ ਜਲਦ ਇਨਸਾਫ ਮਿਲਣਾ ਚਾਹੀਦਾ ਹੈ। ਇਸ ਮੌਕੇ ਵਿਦਿਆਰਥੀਆਂ ਦੇ ਮਾਰਚ ਦੇ ਨਾਲ ਪੁਲਿਸ ਪ੍ਰਸ਼ਾਸ਼ਨ ਵੱਲੋਂ ਵੀ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਸਨ ਤਾਂ ਜੋ ਕੋਈ ਅਣਸੁਖਾਵੀ ਘਟਨਾ ਨਾ ਵਾਪਰ ਸਕੇ।