ਗੈਂਗਸਟਰ ਨੂੰ ਲੱਭਣ ਲਈ ਮਾਤਾ ਚਰਨ ਕੌਰ ਨੇ ਖ਼ਗਾਲੇ CCTV ਕੈਮਰੇ - gangster Deepak Tinu today update news
ਮਾਨਸਾ: ਸਿੱਧੂ ਮੂਸੇਵਾਲਾ ਕਤਲ ਮਾਮਲੇ ਦੇ ਵਿੱਚ ਫ਼ਰਾਰ ਹੋਏ ਗੈਂਗਸਟਰ ਦੀਪਕ ਟੀਨੂੰ (escape of gangster Deepak Tinu) ਦਾ ਝੁਨੀਰ ਦੇ ਬੈਂਕ ਉੱਪਰ ਬਣੇ ਇੱਕ ਚੁਬਾਰੇ ਵਿਚੋਂ ਫ਼ਰਾਰ ਹੋਣ ਦੀ ਗੱਲ ਸਾਹਮਣੇ ਆਈ ਸੀ। ਉਸ ਸ਼ੱਕ ਨੂੰ ਦੂਰ ਕਰਨ ਲਈ ਸਵੇਰ ਤੋਂ ਹੀ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਝੁਨੀਰ ਦੇ ਉਸ ਬੈਂਕ ਦੇ ਵਿਚ ਪਹੁੰਚੇ। ਜਿੱਥੇ ਉਨ੍ਹਾਂ ਬੈਂਕ ਦੇ ਕੈਮਰਿਆ ਤੋ ਇਲਾਵਾ ਆਸ ਪਾਸ ਦੇ ਪੰਜ ਤੋਂ ਛੇ ਕੈਮਰਿਆਂ ਦੀ ਸੀਸੀਟੀਵੀ ਫੁਟੇਜ ਦੇਖੀ। ਸਿੱਧੂ ਮੂਸੇਵਾਲਾ ਦੇ ਪਰਿਵਾਰ ਦੇ ਨਜ਼ਦੀਕੀ ਕੁਲਦੀਪ ਸਿੰਘ ਮੂਸਾ ਨੇ ਦੱਸਿਆ ਕਿ ਕੱਲ੍ਹ ਤੋਂ ਮੀਡੀਆ ਦੇ ਵਿਚ ਚੱਲ ਰਹੀਆਂ ਖਬਰਾਂ ਦੇ ਤਹਿਤ ਹੀ ਝੁਨੀਰ ਦੇ ਬੈਂਕ ਵਿੱਚ ਵੀਡਿਓ ਲੈਣ ਦੇ ਲਈ ਪਹੁੰਚੇ ਸਨ ਪਹਿਲਾਂ ਮੈਨੇਜਰ ਵੱਲੋਂ ਮਨ੍ਹਾ ਕਰ ਦਿੱਤਾ ਗਿਆ ਸੀ ਪਰ ਫਿਰ ਪੁਲਿਸ ਦੀ ਮਦਦ ਦੇ ਨਾਲ ਸੀਸੀਟੀਵੀ ਫੁਟੇਜ ਲਈ ਗਈ ਹੈ ਉਨ੍ਹਾਂ ਦੱਸਿਆ ਕਿ ਬੈਂਕ ਦੇ ਕੈਮਰਿਆਂ ਤੋਂ ਇਲਾਵਾ ਆਸ ਪਾਸ ਦੇ ਪੰਜ ਤੋ ਛੇ ਕੈਮਰਿਆਂ ਦੀ ਇਕ ਹਫ਼ਤੇ ਦੀ ਸੀਸੀਟੀਵੀ ਫੁਟੇਜ ਲਈ ਗਈ ਹੈ।