ਅਗਨੀਪੱਥ ਸਕੀਮ ਦੇ ਵਿਰੋਧ 'ਚ ਸੜਕਾਂ 'ਤੇ ਉਤਰੇ ਨੌਜਵਾਨ, ਨਾਅਰੇਬਾਜ਼ੀ ਕਰਕੇ ਕੀਤਾ ਰੋਸ ਪ੍ਰਦਰਸ਼ਨ - ਅਗਨੀਪੱਥ ਸਕੀਮ
ਪਾਣੀਪਤ: ਕੇਂਦਰ ਸਰਕਾਰ ਦੀ ਅਗਨੀਪਥ ਯੋਜਨਾ ਦਾ ਦੇਸ਼ ਭਰ ਵਿੱਚ ਵਿਰੋਧ ਦੇਖਣ ਨੂੰ ਮਿਲ ਰਿਹਾ ਹੈ (agnipath scheme protest in haryana)। ਅਗਨੀਪਥ ਯੋਜਨਾ ਦੇ ਵਿਰੋਧ 'ਚ ਨੌਜਵਾਨ ਸੜਕਾਂ 'ਤੇ ਉਤਰ ਆਏ ਹਨ। ਪੈਦਲ ਮਾਰਚ ਕੱਢ ਕੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰ ਰਹੇ ਹਨ। ਪਾਣੀਪਤ ਵਿੱਚ ਵੀ ਨੌਜਵਾਨਾਂ ਨੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ (agneepath yojana protest) ਕਰਕੇ ਕੇਂਦਰ ਸਰਕਾਰ ਦੀ ਇਸ ਯੋਜਨਾ ਦਾ ਵਿਰੋਧ ਕੀਤਾ। ਮਿੰਨੀ ਸਕੱਤਰੇਤ ਤੋਂ ਸੰਵਿਧਾਨ ਚੌਕ ਜੀ.ਟੀ.ਰੋਡ ਤੱਕ ਨੌਜਵਾਨਾਂ ਨੇ ਪੈਦਲ ਮਾਰਚ ਕੱਢ ਕੇ ਡਿਊਟੀ ਮੈਜਿਸਟ੍ਰੇਟ ਨੂੰ ਮੰਗ ਪੱਤਰ ਸੌਂਪਿਆ ਅਤੇ ਸਰਕਾਰ ਤੋਂ ਅਗਨੀਪੱਥ ਸਕੀਮ ਵਾਪਸ ਲੈਣ ਦੀ ਮੰਗ ਕੀਤੀ।