'ਰਾਜਨੀਤਿਕ ਪਾਰਟੀਆਂ ਦੀ ਸ਼ਮੂਲੀਅਤ ਨਾਲ ਹੋਏ ਖੇਤੀ ਕਾਨੂੰਨ ਪਾਸ'
ਹੁਸ਼ਿਆਰਪੁਰ:ਗੜ੍ਹਸ਼ੰਕਰ ਵਿਚ ਕੁੱਲ ਹਿੰਦ ਕਿਸਾਨ ਸਭਾ ਵੱਲੋਂ ਕੇਂਦਰ ਸਰਕਾਰ (Central Government) ਖਿਲਾਫ਼ ਰੋਸ ਪ੍ਰਦਰਸ਼ਨ (Protest) ਜਾਰੀ ਹੈ।ਇਸ ਮੌਕੇ ਕਿਸਾਨ ਆਗੂ ਗੁਰਨੇਕ ਸਿੰਘ ਭੱਜਲ ਦਾ ਕਹਿਣਾ ਹੈ ਕਿ ਰਾਜਨੀਤਿਕ ਪਾਰਟੀਆਂ ਦੀ ਸ਼ਹਿ ਨਾਲ ਹੀ ਖੇਤੀਬਾੜੀ ਕਾਨੂੰਨ (Agricultural law) ਬਣਾਏ ਗਏ ਹਨ।ਉਨ੍ਹਾਂ ਨੇ ਕਿਹਾ ਕਿ ਕੋਈ ਵੀ ਰਾਜਨੀਤਿਕ ਪਾਰਟੀ ਵੱਲੋਂ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕੋਈ ਠੋਸ ਕਦਮ ਨਹੀਂ ਚੁੱਕੇ ਗਏ ਹਨ।ਉਨ੍ਹਾਂ ਨੇ ਕਿਹਾ ਹੈ ਕਿ ਕੰਢੀ ਨਹਿਰ ਜਿਸ ਵਿਚ ਕਰੋੜਾਂ ਰੁਪਏ ਦਾ ਘੁਟਾਲਾ ਹੋਇਆ ਹੈ ਉਸਦੀ ਜਾਂਚ ਹੋਣੀ ਚਾਹੀਦੀ ਹੈ।ਇਸ ਮੌਕੇ ਕਿਸਾਨ ਆਗੂ ਨੇ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਹੈ ਕਿ ਜੇਕਰ ਖੇਤੀਬਾੜੀ ਕਾਲੇ ਕਾਨੂੰਨ ਰੱਦ ਨਾ ਕੀਤੇ ਤਾਂ ਸੰਘਰਸ਼ ਨੂੰ ਹੋਰ ਤੇਜ਼ ਕਰਾਂਗੇ।