ਖੇਤੀ ਕਾਨੂੰਨਾਂ ਦੀ ਲੜਾਈ ਕੇਂਦਰ ਸਰਕਾਰ ਨਾਲ ਹੈ, ਹਰਿਆਣਾ ਸਰਕਾਰ ਇਸ ਦੇ 'ਚ ਨਾ ਆਵੇ: ਕਿਸਾਨ - ਦਖ਼ਲਅੰਦਾਜ਼ੀ
ਬਰਨਾਲਾ: ਖੇਤੀ ਕਾਨੂੰਨਾਂ ਦੇ ਵਿਰੁੱਧ 'ਚ ਲਗਾਤਾਰ ਪੰਜਾਬ ਦੇ ਕਿਸਾਨਾਂ ਦਾ ਸੰਘਰਸ਼ ਜਾਰੀ ਹੈ। ਇਸੇ ਸੰਘਰਸ਼ ਤਹਿਤ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦਾ ਲਗਾਤਾਰ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਦੇ ਘਰ ਅੱਗੇ ਧਰਨਾ ਜਾਰੀ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਪ੍ਰਦਰਸ਼ਨਕਾਰੀ ਕਿਸਾਨਾਂ ਨੇ ਕਿਹਾ ਕਿ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਦਾ ਅਗਲਾ ਪੜਾਅ ਦਿੱਲੀ ਜਾਣ ਦਾ ਹੈ। ਇਸ ਦੀਆਂ ਤਿਆਰੀਆਂ ਕਿਸਾਨ ਜਥੇਬੰਦੀਆਂ ਵੱਲੋਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਹਰਿਆਣਾ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਕਿਸਾਨਾਂ ਦੀ ਲੜਾਈ ਕੇਂਦਰ ਸਰਕਾਰ ਨਾਲ ਹੈ, ਜਿਸ ਕਰਕੇ ਹਰਿਆਣਾ ਸਰਕਾਰ ਇਸ ਮਾਮਲੇ ਵਿੱਚ ਦਖ਼ਲਅੰਦਾਜ਼ੀ ਨਾ ਕਰੇ ਅਤੇ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼ ਨਾ ਕਰੇ। ਜੇਕਰ ਹਰਿਆਣਾ ਸਰਕਾਰ ਨੇ ਕਿਸਾਨਾਂ ਨੂੰ ਰੋਕਿਆ ਤਾਂ ਕਿਸਾਨ ਉੱਥੇ ਹੀ ਆਪਣਾ ਪੱਕਾ ਮੋਰਚਾ ਸ਼ੁਰੂ ਕਰ ਦੇਣਗੇ।