ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਪੁਲਿਸ ਨੇ ਕੱਢਿਆ ਫਲੈਗ ਮਾਰਚ - bathinda update
ਬਠਿੰਡਾ: ਆਜ਼ਾਦੀ ਦਿਹਾੜੇ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ। ਇਸੇ ਦੇ ਚੱਲਦੇ ਬਠਿੰਡਾ ਪੁਲਿਸ ਵੱਲੋਂ ਵੀ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਜਾ ਰਹੇ ਹਨ। ਦੱਸ ਦਈਏ ਕਿ ਐਸਐਸਪੀ ਬਠਿੰਡਾ ਦੀ ਅਗਵਾਈ ਹੇਠ ਫਲੈਗ ਮਾਰਚ ਕੱਢਿਆ ਗਿਆ। ਇਹ ਫਲੈਗ ਮਾਰਚ ਬਠਿੰਡਾ ਸ਼ਹਿਰ ਭੁੱਚੋ ਮੰਡੀ ਨਥਾਣਾ ਅਤੇ ਗੋਨਿਆਣਾ ਮੰਡੀ ਹੁੰਦਾ ਹੋਇਆ ਬਠਿੰਡਾ ਸ਼ਹਿਰ ਪਹੁੰਚਿਆ। ਇਸ ਮੌਕੇ ਐਸਐਸਪੀ ਬਠਿੰਡਾ ਨੇ ਕਿਹਾ ਕਿ 15 ਅਗਸਤ ਦੇ ਦਿਹਾੜੇ ਨੂੰ ਲੈ ਕੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਦੀ ਹਦਾਇਤ ’ਤੇ ਉਨ੍ਹਾਂ ਵੱਲੋਂ ਸਪੈਸ਼ਲ ਨਾਕਾਬੰਦੀ ਕਰ ਕੇ ਥਾਂ ਥਾਂ ਚੈਕਿੰਗ ਕਰ ਫਲੈਗ ਮਾਰਚ ਕੱਢਿਆ ਜਾ ਰਿਹਾ ਹੈ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ 144 ਧਾਰਾ ਦੇ ਹਠੇ ਡਰੋਨ ਨੂੰ ਉਡਾਉਣ ਤੇ ਪਾਬੰਦੀ ਲਗਾਈ ਗਈ ਹੈ।