ਵਾਲੀਬਾਲ ਟੂਰਨਾਮੈਂਟ 'ਚ ਜਿੱਤ ਦਾ ਜਸ਼ਨ ਮਨਾਉਂਦੇ ਬੱਚੇ ਦੀ ਪੋਟਾਸ਼ ਫੱਟਣ ਕਾਰਨ ਮੌਤ, ਇੱਕ ਜਖ਼ਮੀ - ਅਜਨਾਲਾ ਹਾਦਸਾ
ਅੰਮ੍ਰਿਤਸਰ: ਅਜਨਾਲਾ ਦੇ ਪਿੰਡ ਕੋਟਲਾ ਕਾਜੀਆ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ, ਵਾਲੀਬਾਲ ਟੂਰਨਾਮੈਂਟ ਦੌਰਾਨ ਇੱਕ ਬੱਚੇ ਦੀ ਮੌਤ ਅਤੇ ਇੱਕ ਦੇ ਜ਼ਖਮੀ ਹੋਣ ਦੀ ਸੂਚਨਾ ਮਿਲੀ ਹੈ। ਜਾਣਕਾਰੀ ਮੁਤਾਬਕ ਇਹ ਹਾਦਸਾ ਵਾਲੀਬਾਲ ਟੂਰਨਾਮੈਂਟ 'ਚ ਜਿੱਤ ਦਾ ਜਸ਼ਨ ਮਨਾਉਣ ਸਮੇਂ ਵਾਪਰਿਆ ਹੈ। ਜਸ਼ਨ ਮਨਾਉਂਦੇ ਸਮੇਂ ਬੱਚੇ ਪੋਟਾਸ਼ ਬਲਾਸਟ ਕਰ ਰਹੇ ਸਨ, ਜਿਸ ਕਾਰਨ ਇਹ ਹਾਦਸਾ ਵਾਪਰ ਗਿਆ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਜ਼ਖਮੀ ਬੱਚੇ ਦਾ ਇਲਾਜ ਕੀਤਾ ਜਾ ਰਿਹਾ ਹੈ।