2022 ਵਿੱਚ ਪੰਜਾਬ ਅੰਦਰ ਅਕਾਲੀ-ਬਸਪਾ ਦੀ ਸਰਕਾਰ ਬਣਨਾ ਤੈਅ: ਅਕਾਲੀ ਆਗੂ - ਅਕਾਲੀ-ਬਸਪਾ
ਸ੍ਰੀ ਫ਼ਤਹਿਗੜ੍ਹ ਸਾਹਿਬ: ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹੇ ਦੇ ਦਿਹਾਤੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਅਤੇ ਸ਼ਹਿਰੀ ਪ੍ਰਧਾਨ ਵਿੱਕੀ ਮਿੱਤਲ ਵੱਲੋਂ ਸਾਂਝੇ ਤੌਰ ‘ਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਜ਼ਿਲ੍ਹਾਂ ਜਥੇਬੰਦੀ ਦਾ ਐਲਾਨ ਕੀਤਾ ਗਿਆ। ਆਗੂਆਂ ਨੇ ਦੱਸਿਆ, ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ls ਯੂਥ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਤੇ ਕੌਮੀ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਦੀ ਪ੍ਰਵਾਨਗੀ ਉਪਰੰਤ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿੱਚ ਪਾਰਟੀ ਨੂੰ ਮਜ਼ਬੂਤ ਕਰਨ ਲਈ 77 ਸੀਨੀਅਰ ਮੀਤ ਪ੍ਰਧਾਨ, 73 ਮੀਤ ਪ੍ਰਧਾਨ, 56 ਜਨਰਲ ਸਕੱਤਰ ਅਤੇ 35 ਸਕੱਤਰ ਨਿਯੁਕਤ ਕੀਤੇ ਗਏ ਹਨ। ਇਸ ਮੌਕੇ ਇਨ੍ਹਾਂ ਪਰਾਟੀ ਦੇ ਆਗੂਆਂ ਨੇ 2022 ਵਿੱਚ ਪੰਜਾਬ ਅੰਦਰ ਅਕਾਲੀ ਦਲ ਤੇ ਬਸਪਾ ਦੀ ਸਰਕਾਰ ਬਣਨ ਦਾ ਦਾਅਵਾ ਵੀ ਕੀਤਾ ਹੈ।