ਪਾਵਰਕਾਮ ਦਫ਼ਤਰ 'ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ-ਬਸਪਾ ਦਾ ਧਰਨਾ - protest against power cuts
ਰਾਏਕੋਟ: ਅਕਾਲੀ-ਬਸਪਾ ਗੱਠਜੋੜ ਵੱਲੋਂ ਉਲੀਕੇ ਸੂਬਾ ਪੱਧਰੀ ਪ੍ਰੋਗਰਾਮ ਤਹਿਤ ਪਾਵਰਕਾਮ ਦੇ ਦਫਤਰ ਅੱਗੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ 8 ਘੰਟੇ ਬਿਜਲੀ ਦੇਣ ਦਾ ਵਾਅਦਾ ਕੀਤਾ ਸੀ, ਪਰ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ 3 ਤੋਂ 4 ਘੰਟੇ ਹੀ ਬਿਜਲੀ ਦਿੱਤੀ ਜਾ ਰਹੀ ਹੈ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਨੂੰ ਚਿੰਤਾਵਨੀ ਦਿੰਦੇ ਕਿਹਾ ਕਿ ਜੇਕਰ ਜਲਦ ਤੋਂ ਜਲਦ ਕਿਸਾਨਾਂ ਨੂੰ 8 ਘੰਟੇ ਬਿਜਲੀ ਨਹੀਂ ਦਿੱਤੀ ਤਾਂ ਪੰਜਾਬ ਸਰਕਾਰ ਖ਼ਿਲਾਫ਼ ਵੱਡੇ ਪੱਧਰ ‘ਤੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।