ਅਕਾਲੀ ਦਲ ਦੇ ਜਗਮੀਤ ਬਰਾੜ ਨੇ ਵੀ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ - ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ
ਮਾਨਸਾ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਜਿੱਥੇ ਪੂਰੀ ਦੁਨੀਆਂ ਵਿੱਚ ਸੋਗ ਦੀ ਲਹਿਰ ਫੈਲ ਗਈ, ਜਿਸ ਨਾਲ ਦੇਸ਼ ਦੇ ਨਾਲ-ਨਾਲ ਸੰਗੀਤ ਤੇ ਬਾਲੀਵੁੱਡ ਜਗਤ ਨੂੰ ਬਹੁਤ ਜ਼ਿਆਦਾ ਘਾਟਾ ਪਿਆ। ਇਸ ਦੁੱਖ ਦੀ ਘੜੀ ਵਿੱਚ ਬਹੁਤ ਸਾਰੇ ਰਾਜਨੀਤਿਕ ਲੀਡਰ ਤੇ ਫਿਲਮੀ ਐਕਟਰ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਰਹੇ ਹਨ। ਜਿਸ ਦਰਮਿਆਨ ਹੀ ਅਕਾਲੀ ਦਲ ਦੇ ਆਗੂ ਜਗਮੀਤ ਬਰਾੜ ਵੀ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ।