ਬਿਕਰਮ ਮਜੀਠੀਆ ਦੀ ਜ਼ਮਾਨਤ 'ਤੇ ਅਕਾਲੀ ਵਰਕਰਾਂ ਨੇ ਲੱਡੂ ਵੰਡ ਮਨਾਈ ਖੁਸ਼ੀ - akali dal
ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੂੰ ਕਰੀਬ ਸਾਢੇ ਪੰਜ ਮਹੀਨੇ ਬਾਅਦ ਹਾਈਕੋਰਟ ਵਲੋਂ ਜ਼ਮਾਨਤ ਮਿਲੀ ਹੈ। ਜਿਸ ਤੋਂ ਬਾਅਦ ਅਕਾਲੀ ਦਲ ਦੇ ਵਰਕਰਾਂ 'ਚ ਖੁਸ਼ੀ ਦਾ ਮਾਹੌਲ ਹੈ। ਅਕਾਲੀ ਦਲ ਦੇ ਵਰਕਰ ਬਿਕਰਮ ਮਜੀਠੀਆ ਦੇ ਘਰ ਪਹੁੰਚਣਾ ਸ਼ੁਰੂ ਹੋ ਚੁੱਕੇ ਹਨ। ਇਸ ਮੌਕੇ ਉਨ੍ਹਾਂ ਵਲੋਂ ਲੱਡੂ ਵੰਡ ਕੇ ਅਤੇ ਢੋਲ 'ਤੇ ਨੱਚ ਕੇ ਖੁਸ਼ੀ ਮਨਾਈ ਜਾ ਰਹੀ ਹੈ। ਅਕਾਲੀ ਵਰਕਰਾਂ ਦਾ ਕਹਿਣਾ ਕਿ ਸਿਰਫ਼ ਸਿਆਸਤ ਤਹਿਤ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਗਿਆ ਸੀ ਅਤੇ ਹੁਣ ਸੱਚ ਦੀ ਜਿੱਤ ਹੋਈ ਹੈ।