ਅਮਨ ਅਰੋੜਾ ਨੇ ਕਿਹਾ ਖਿਡਾਰੀਆਂ ਲਈ ਪੰਜਾਬ ਸਰਕਾਰ ਕਰੇਗੀ ਹਰ ਸੰਭਵ ਯਤਨ - ਖੇਡਾਂ ਵਤਨ ਪੰਜਾਬ ਦੀਆਂ ਸਕੀਮ
ਬਰਨਾਲਾ ਦੇ ਇੱਕ ਨਿੱਜੀ ਕਾਲਜ ਵਿੱਚ ਟੇਬਲ ਟੈਨਿਸ ਐਸੋਸੀਏਸ਼ਨ Table Tennis Association ਵੱਲੋਂ ਤਿੰਨ ਰੋਜ਼ਾ ਟੇਬਲ ਟੈਨਿਸ ਟੂਰਨਾਮੈਂਟ ਸ਼ੁਰੂ ਕਰਵਾਇਆ ਗਿਆ। ਟੇਬਲ ਟੈਨਿਸ ਟੂਰਨਾਮੈਂਟ ਦਾ ਉਦਘਾਟਨ ਕਰਨ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ Cabinet Minister Aman Arora ਪਹੁੰਚੇ। ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖਿਡਾਰੀਆਂ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਖੇਡਾਂ ਵਤਨ ਪੰਜਾਬ ਦੀਆਂ khedan vatan punjab diya ਸਕੀਮ ਬਣਾਈ ਜਾ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਇਹ ਖੇਡਾਂ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਬਰਨਾਲਾ ਟੇਬਲ ਟੈਨਿਸ ਐਸੋਸੀਏਸ਼ਨ ਵੱਲੋਂ ਕਰਵਾਇਆ ਜਾ ਰਿਹਾ ਤਿੰਨ ਰੋਜ਼ਾ ਟੇਬਲ ਟੈਨਿਸ ਟੂਰਨਾਮੈਂਟ ਇੱਕ ਸ਼ਲਾਘਾਯੋਗ ਕਦਮ ਹੈ | ਖੇਡਾਂ ਵਿੱਚ ਵਧੀਆ ਖੇਡਣ ਵਾਲੇ ਹੋਣਹਾਰ ਖਿਡਾਰੀਆਂ ਲਈ ਪੰਜਾਬ ਸਰਕਾਰ ਵੱਲੋਂ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਜਾਣਗੇ।
Last Updated : Sep 27, 2022, 4:25 PM IST