ਅਮਰੀਕ ਸਿੰਘ ਅਜਨਾਲਾ ਵੱਲੋਂ ਸਮੂਹ ਸਿੱਖ ਜਥੇਬੰਦੀਆਂ ਨੂੰ 20 ਮਈ ਨੂੰ ਇਕੱਠ ਕਰਨ ਦੀ ਅਪੀਲ - ਗੁਰਮਤਿ ਵਿਦਿਆਲਾ ਦਮਦਮੀ ਟਕਸਾਲ ਅਜਨਾਲਾ
ਅੰਮ੍ਰਿਤਸਰ: ਗੁਰਮਤਿ ਵਿਦਿਆਲਾ ਦਮਦਮੀ ਟਕਸਾਲ ਅਜਨਾਲਾ ਵਿਖੇ ਟਕਸਾਲ ਦੇ ਮੁਖੀ ਭਾਈ ਅਮਰੀਕ ਸਿੰਘ ਅਜਨਾਲਾ ਅਤੇ ਉਨ੍ਹਾਂ ਦੇ ਸਮੂਹ ਵਿਦਿਆਰਥੀਆਂ ਵੱਲੋਂ ਇਕ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਮੌਕੇ ਭਾਈ ਅਮਰੀਕ ਸਿੰਘ ਅਜਨਾਲਾ ਨੇ ਕਿਹਾ ਕਿ ਬੀਤੇ ਸਮੇਂ ਦੌਰਾਨ ਵੱਖ ਵੱਖ ਥਾਵਾਂ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਚੋਰੀ ਹੋਏ ਸਨ, ਪਰ ਅੱਜ ਤੱਕ ਪ੍ਰਸ਼ਾਸਨ ਅਤੇ ਸਰਕਾਰ ਵੱਲੋਂ ਉਨ੍ਹਾਂ ਦੀ ਭਾਲ ਨਹੀਂ ਕੀਤੀ ਗਈ। ਇਸੇ ਤਰ੍ਹਾਂ ਹੀ ਸ਼੍ਰੋਮਣੀ ਕਮੇਟੀ ਵੱਲੋਂ ਸੈਂਕੜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਲਾਪਤਾ ਕੀਤੇ ਗਏ ਹਨ। ਜਿਸ ਸਬੰਧ ਵਿਚ 20 ਤਰੀਕ ਨੂੰ ਇਕ ਯਾਦਗਾਰੀ ਪੱਤਰ ਲਿਖਿਆ ਜਾਵੇਗਾ ਅਤੇ ਇਕ ਯਾਦਗਾਰੀ ਮਾਰਚ ਕੱਢਿਆ ਜਾਵੇਗਾ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਿਹਾਇਸ਼ ਉੱਤੇ ਜਾ ਕੇ ਉਨ੍ਹਾਂ ਨੂੰ ਸੌਂਪਿਆ ਜਾਵੇਗਾ ਤੇ ਸਰਕਾਰ ਨੂੰ ਯਾਦ ਕਰਵਾਇਆ ਜਾਵੇਗਾ ਕੀ ਇਸ ਮਾਮਲੇ ਦੀ ਜਾਂਚ ਕਰਵਾਈ ਜਾਵੇ।