ਅੰਮ੍ਰਿਤਸਰ: ਤੇਲ ਦੀਆਂ ਵਧੀਆਂ ਕੀਮਤਾਂ ਨੂੰ ਲੈ ਕੇ ਅਕਾਲੀ ਦਲ ਨੇ ਕੀਤਾ ਪ੍ਰਦਰਸ਼ਨ - ਅੰਮ੍ਰਿਤਸਰ
ਅੰਮ੍ਰਿਤਸਰ: ਭਾਰਤ ਵਿੱਚ ਪਿਛਲੇ ਲੰਮੇ ਸਮੇਂ ਤੋਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਹੋ ਰਿਹਾ ਹੈ। ਦੂਜੇ ਪਾਸੇ ਲੌਕਡਾਊਨ ਦੌਰਾਨ ਗਰੀਬ ਪਰਿਵਾਰਾਂ ਦੇ ਨੀਲੇ ਕਾਰਡ ਕੱਟ ਦਿੱਤੇ ਗਏ ਹਨ। ਲੌਕਡਾਉਨ ਵਿੱਚ ਪ੍ਰਾਈਵੇਟ ਸਕੂਲਾਂ ਵੱਲੋਂ ਫੀਸਾਂ ਦੀ ਕੀਤੀ ਜਾ ਰਹੀ ਮੰਗ ਤੇ ਸੂਬਾ ਸਰਕਾਰ ਵੱਲੋਂ ਬਿਜਲੀ ਦੇ ਬਿਲਾਂ ਵਿੱਚ ਕੀਤੇ ਵਾਧੇ ਦੇ ਵਿਰੋਧ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵੱਲੋਂ ਸੂਬਾ ਭਰ ਵਿੱਚ ਸਰਕਾਰ ਖ਼ਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਹਲਕਾ ਇੰਚਾਰਜ ਤਲਬੀਰ ਗਿੱਲ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਕੋਰੋਨਾ ਦੀ ਮਹਾਂਮਾਰੀ ਕਾਰਨ, ਜਿਥੇ ਸੂਬਾ ਸਰਕਾਰ ਨੂੰ ਗਰੀਬਾਂ ਦੀ ਬਾਂਹ ਫੜਨੀ ਚਾਹੀਦੀ ਹੈ, ਉਥੇ ਹੀ ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ, ਬਿਜਲੀ ਦੇ ਬਿਲਾਂ ਵਿੱਚ ਵਾਧੇ ਅਤੇ ਪ੍ਰਾਈਵੇਟ ਸਕੂਲਾਂ ਵੱਲੋਂ ਨਜਾਇਜ਼ ਫੀਸ ਵਸੂਲੀ ਜਾ ਰਹੀ ਹੈ। ਇਸ ਦਾ ਵਿਰੋਧ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਰੋਸ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।