Amritsar:ਕਾਂਗਰਸ ਅਤੇ ਭਾਜਪਾ ਨੂੰ ਛੱਡ ਕਈ ਲੋਕ ਹੋਏ ਆਪ 'ਚ ਸ਼ਾਮਿਲ - Arvind Kejriwal
ਅੰਮ੍ਰਿਤਸਰ:ਕਈ ਪਰਿਵਾਰਾਂ ਨੇ ਕਾਂਗਰਸ (Congress)ਅਤੇ ਭਾਜਪਾ (BJP)ਦਾ ਪੱਲਾ ਛੱਡ ਕੇ ਆਮ ਆਦਮੀ ਪਾਰਟੀ (Aam Aadmi Party)ਦਾ ਪੱਲਾ ਫੜ ਲਿਆ ਹੈ।ਆਪ ਆਗੂ ਅਜੇ ਗੁਪਤਾ ਦਾ ਕਹਿਣਾ ਹੈ ਕਿ ਕਾਂਗਰਸ ਅਤੇ ਭਾਜਪਾ ਦੇ ਸੈਂਕੜੇ ਵਰਕਰ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ ਹਨ।ਉਨ੍ਹਾਂ ਨੇ ਕਿਹਾ ਹੈ ਕਿ ਬੀਤੇ ਦਿਨ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ (Arvind Kejriwal)ਅੰਮ੍ਰਿਤਸਰ ਪਹੁੰਚੇ ਸਨ ਅਤੇ ਉਨ੍ਹਾਂ ਵੱਲੋਂ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਪਾਰਟੀ ਵਿਚ ਸ਼ਾਮਿਲ ਕੀਤਾ ਗਿਆ।ਉਨ੍ਹਾਂ ਨੇ ਕਿਹਾ ਹੈ ਕਿ 50 ਦੇ ਕਰੀਬ ਪਰਿਵਾਰ ਆਪ ਵਿਚ ਸ਼ਾਮਿਲ ਹੋਏ ਹਨ।ਇਸ ਮੌਕੇ ਆਪ ਆਗੂ ਨੇ ਸਾਰੇ ਪਰਿਵਾਰਾਂ ਦਾ ਧੰਨਵਾਦ ਕੀਤਾ ਹੈ।ਉਨ੍ਹਾਂ ਨੇ ਕਿਹਾ ਹੈ ਕਿ 2022 ਵਿਚ ਆਪ ਦੀ ਸਰਕਾਰ ਬਣੇਗੀ।