Amritsar: ਗੁਰੂ ਨਾਨਕ ਦੇਵ ਹਸਪਤਾਲ ਦੇ ਡਾਕਟਰਾਂ ਨੇ ਓਪੀਡੀ ਬੰਦ ਕਰ ਕੀਤਾ ਰੋਸ ਪ੍ਰਦਰਸ਼ਨ - Guru Nanak Dev Hospital
ਅੰਮ੍ਰਿਤਸਰ:ਪੰਜਾਬ ਵਿੱਚ ਲਗਾਤਾਰ ਹੀ ਹਰ ਸਰਕਾਰੀ ਮੁਲਾਜ਼ਮਾਂ (Government employees) ਵੱਲੋਂ 6ਵੇਂ ਪੇਅ ਕਮਿਸ਼ਨ (6th Pay Commission) ਨੂੰ ਰੱਦ ਕਰਵਾਉਣ ਲਈ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸ ਪੇਅ ਕਮਿਸ਼ਨ ਨੂੰ ਲੈਕੇ ਸਰਕਾਰੀ ਮੁਲਾਜ਼ਮਾਂ (Government employees) ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਪਿੱਟ ਸਿਆਪਾ ਵੀ ਕੀਤਾ ਜਾ ਰਿਹਾ ਹੈ। ਜਿਸ ਦੇ ਚਲਦੇ ਇੱਕ ਵਾਰ ਫੇਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ‘ਚ ਡਾਕਟਰਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਡਾਕਟਰਾਂ ਵੱਲੋਂ 3 ਘੰਟੇ ਲਈ ਓਪੀਡੀ ਬੰਦ ਕਰ ਦਿੱਤੀ ਗਈ। ਇਸ ਦੌਰਾਨ ਪ੍ਰਦਰਸ਼ਨ ਕਰ ਰਹੇ ਡਾਕਟਰਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਣਗੀਆਂ, ਉਦੋਂ ਤੱਕ ਉਨ੍ਹਾਂ ਦਾ ਪੰਜਾਬ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਜਾਰੀ ਰਹੇਗਾ।